ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਨੂੰ ਬਰਾਬਰੀ ਅਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ ਉਤੇ ਚੱਲਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਹਰ ਸਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਸਾਰੇ ਭਾਈਚਾਰਿਆਂ ਦੇ ਲੋਕ ਵਧ ਚੜ੍ਹ ਕੇ ਸ਼ਾਮਲ ਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।ਸ਼ੋਭਾ ਯਾਤਰਾ ਪ੍ਰਬੰਧਕੀ ਕਮੇਟੀ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਪਨਸੀਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਮੁਬਾਰਕਬਾਦ ਦਿੱਤੀ।
ਸੋਭਾ ਯਾਤਰਾ ‘ਚ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ ਅਤੇ ਝਾਕੀਆਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ।
Check Also
ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …