ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ।ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ।ਉਨ੍ਹਾਂ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ਼ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਅਗਵਾਈ ਤੇ ਪ੍ਰੇਰਣਾ ਦਿੱਤੀ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …