Thursday, November 21, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ।
ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ।ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ।
ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।
ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਬਲਦੇਵ ਸਿੰਘ ਕਲਿਆਣ, ਗੁਰਮੀਤ ਸਿੰਘ ਬੂਹ, ਅਮਰੀਕ ਸਿੰਘ ਵਿਛੋਆ, ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ, ਅਮਰਬੀਰ ਸਿੰਘ ਢੋਟ, ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਕੁਲਦੀਪ ਸਿੰਘ ਰੋਡੇ, ਗੁਰਚਰਨ ਸਿੰਘ ਕੋਹਾਲਾ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਮੈਨੇਜਰ ਹਰਪ੍ਰੀਤ ਸਿੰਘ, ਜਗਤਾਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਰਾਜਿੰਦਰ ਸਿੰਘ ਰੂਬੀ, ਗੁਰਿੰਦਰ ਸਿੰਘ ਦੇਵੀਦਾਸਪੁਰ ਆਦਿ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …