Thursday, November 21, 2024

ਪ੍ਰਸਿੱਧ ਵਿਦਵਾਨ ਡਾ. ਜਸਬੀਰ ਸਿੰਘ ਸਾਬਰ ਦਾ ਦੇਹਾਂਤ

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਅਕਤੂਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਵਿਦਵਾਨ ਡਾ. ਜਸਬੀਰ ਸਿੰਘ ਸਾਬਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।ਡਾ. ਸਾਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਤੋਂ 2000 ਵਿੱਚ ਸੇਵਾ ਮੁਕਤ ਹੋਏ ਸਨ।1942 ਨੂੰ ਜਨਮੇ ਡਾ. ਸਾਬਰ ਦੇ ਪਿਤਾ ਅਜ਼ਾਦੀ ਘੁਲਾਟੀਏ ਸਨ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੁੱਖ ਦਾ ਪਗ੍ਰਟਾਵਾ ਕਰਦਿਆਂ ਦੱਸਿਆ ਕਿ ਡਾ. ਸਾਬਰ ਮੱਧਕਾਲੀਨ ਪੰਜਾਬੀ ਸਾਹਿਤ ਅਤੇ ਖਾਸ ਤੌਰ ਤੇ ਗੁਰਮਤਿ ਸਾਹਿਤ, ਗੁਰਬਾਣੀ, ਸਿੱਖ ਇਤਿਹਾਸ, ਸਿੱਖ ਸਭਿਆਚਾਰ ਅਤੇ ਗੁਰਮਤਿ ਸੰਗੀਤ ਨੂੰ ਸਮੇਂ ਦੇ ਹਾਣ ਦਾ ਪੇਸ਼ ਕਰਨ ਵਾਲੇ ਵਿਸ਼ਵ ਪ੍ਰਸਿੱਧ ਵਿਦਵਾਨ ਸਨ।
ਉਨ੍ਹਾਂ ਇਕ ਦਹਾਕਾ ਪੰਜਾਬੀ ਪੱਤਰਕਾਰੀ ਵਿੱਚ ਗੁਜ਼ਾਰਦਿਆਂ ਉਨ੍ਹਾਂ ਕੌਮੀ ਦਰਦ ਅਖਬਾਰ ਦੇ ਸੰਪਾਦਕ, ਸ਼੍ਰੋਮਣੀ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਇੰਚਾਰਜ਼ ਅਤੇ ਸਿੱਖ ਧਰਮ ਅਧਿਐਨ ਦੇ ਪੱਤਰ ਵਿਹਾਰ ਕੋਰਸ ਦੇ ਸਾਲ 2007 ਤੋਂ 2012 ਤੀਕ ਰਾਉਂਡਰ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ।
ਉਨ੍ਹਾਂ ਦੀਆਂ ਤਿੰਨ ਦਰਜ਼ਨ ਤੋਂ ਵੱਧ ਮੌਲਿਕ ਅਤੇ ਸੰਪਾਦਕ ਪੁਸਤਕਾਂ ਹਨ।ਡਾ. ਸਾਬਰ ਨੂੰ 1988 ਵਿੱਚ ਭਾਰਤੀ ਸਾਹਿਤ ਅਕਾਦਮੀ ਵਲੋਂ ਰਾਸ਼ਟਰਪਤੀ ਸ਼ੰਕਰ ਦਿਆਲ ਸ਼ਰਮਾ ਨੇ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਸੀ।ਉਹਨਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸਮਸ਼ਾਨ ਘਾਟ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਗਿਆ।
ਡਾ. ਸਾਬਰ ਦੇ ਚਲਾਣੇ ‘ਤੇ ਅਫਸੋਸ ਜ਼ਾਹਿਰ ਕਰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ, ਡਾ. ਪਰਮਿੰਦਰ, ਮੁਖਤਾਰ ਗਿੱਲ, ਸੁਖਵਿੰਦਰ ਸਿੰਘ ਨਰੂਲਾ, ਪ੍ਰਿਤਪਾਲ ਸਿੰਘ, ਹਰਜੀਤ ਸੰਧੂ, ਵਜ਼ੀਰ ਸਿੰਘ ਰੰਧਾਵਾ, ਡਾ. ਆਤਮ ਰੰਧਾਵਾ, ਡਾ. ਹੀਰਾ ਸਿੰਘ, ਮਨਮੋਹਨ ਸਿੰਘ ਢਿੱਲੋਂ, ਐਸ ਪਰਸ਼ੋਤਮ, ਜਸਬੀਰ ਸਿੰਘ ਸੱਗੂ, ਸਰਬਜੀਤ ਸੰਧੂ ਅਤੇ ਜਗਤਾਰ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …