Saturday, February 22, 2025
Breaking News

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਮਨਾਇਆ ਗਿਆ।ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿਤਨੇਮ ਦੀਆਂ ਪੰਜਾਂ ਬਾਣੀਆਂ ਦੇ ਪਾਠ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਬੱਚਿਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।ਕੜਾਹ ਪ੍ਰਸ਼ਾਦਿ ਦੀ ਦੇਗ਼ ਵੀ ਵਰਤਾਈ ਗਈ।ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਪ੍ਰਕਾਸ਼ ਦਿਹਾੜੇ ਦੀ ਬੱਚਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਚਾਨਣਾ ਪਾਇਆ।

Check Also

ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …