ਅੰਮ੍ਰਿਤਸਰ, 198 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਤਿੰਨ ਵਿਦਿਆਰਥੀਆਂ ਨੇ ਯੂ.ਜੀ.ਸੀ ਦੀ ਨੈੱਟ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਾਲ-2024 ’ਚ ਪਹਿਲਾਂ 18 ਜੂਨ ਨੂੰ ਉਕਤ ਟੈਸਟ ਲਿਆ ਸੀ, ਪਰ ਪੇਪਰ ਲੀਕ ਹੋਣ ਦੀ ਖ਼ਬਰ ਫੈਲਣ ਨਾਲ ਇਸ ਨੂੰ ਕੈਂਸਲ ਕਰ ਦਿੱਤਾ ਗਿਆ ਅਤੇ ਫਿਰ ਦੁਬਾਰਾ 28 ਅਗਸਤ ਨੂੰ ਇਹ ਟੈਸਟ ਦੇਸ਼ ਦੇ ਵੱਖ-ਵੱਖ ਸ਼ਹਿਰਾਂ ’ਚ ਲਿਆ ਗਿਆ, ਜਿਸ ਦਾ ਨਤੀਜਾ 17 ਅਕਤੂਬਰ 2024 ਨੂੰ ਨਿਕਲਿਆ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਵਿਦਿਆਰਥੀ ਗੁਰਜਿੰਦਰ ਸਿੰਘ, ਸੁਖਬੀਰ ਸਿੰਘ ਅਤੇ ਵਿਸ਼ਵਦੀਪ ਸਿੰਘ ਨੇ ਇਹ ਟੈਸਟ ਪਾਸ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।
ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਰ ’ਚ ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਅਧਿਆਪਕਾਂ ਦੀ ਭਰਤੀ ਲਈ ਯੋਗਤਾ ਟੈਸਟ ਵਜੋਂ ਯੂਨੀਵਰਸਿਟੀ ਗਰਾਂਟ ਕਮਿਸ਼ਨ ਵਲੋਂ ਸਾਲ ’ਚ ਦੋ ਵਾਰ ਉਕਤ ਟੈਸਟ ਲਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ 2024 ’ਚ ਪਹਿਲਾਂ 18 ਜੂਨ ਨੂੰ ਇਹ ਪ੍ਰੀਖਿਆ ਲਈ ਗਈ ਸੀ, ਪਰ ਪੇਪਰ ਲੀਕ ਹੋਣ ਦੀ ਖ਼ਬਰ ਫੈਲਣ ਨਾਲ ਇਸ ਨੂੰ ਕੈਂਸਲ ਕਰ ਦਿੱਤਾ ਗਿਆ ਅਤੇ ਫਿਰ ਦੁਬਾਰਾ 28 ਅਗਸਤ ਨੂੰ ਇਹ ਟੈਸਟ ਦੇਸ਼ ਦੇ ਵੱਖ-ਵੱਖ ਸ਼ਹਿਰਾਂ ’ਚ ਲਿਆ ਗਿਆ ਜਿਸ ਦਾ ਨਤੀਜਾ 17 ਅਕਤੂਬਰ ਨੂੰ ਨਿਕਲਿਆ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਉਕਤ ਵਿਦਿਆਰਥੀਆਂ ਟੈਸਟ ਪਾਸ ਕਰ ਲਿਆ ਹੈ।
ਇਸ ਖੁਸ਼ੀ ’ਤੇ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦਾ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਅਤੇ ਹੋਰ ਅਧਿਆਪਕਾਂ ਦੀ ਮੌਜ਼ੂਦਗੀ ’ਚ ਮੂੰਹ ਮਿੱਠਾ ਕਰਵਾਉਂਦਿਆਂ ਚੰਗੇ ਭਵਿੱਖ ਲਈ ਅਸ਼ੀਰਵਾਦ ਦਿੱਤਾ।ਡਾ. ਰੰਧਾਵਾ ਨੇ ਕਿਹਾ ਕਿ ਵਿਭਾਗ ਦੇ ਮਿਹਨਤੀ ਸਟਾਫ, ਲਾਇਬ੍ਰੇਰੀ ਅਤੇ ਵਿਭਾਗੀ ਸਹਾਇਕ ਗਤੀਵਿਧੀਆਂ ਕਾਰਨ ਵਿਦਿਆਰਥੀਆਂ ’ਚ ਮੁਕਾਬਲੇ ਦੇ ਟੈਸਟ ਪਾਸ ਕਰਨ ਲਈ ਸਾਰਥਿਕ ਮਾਹੌਲ ਮਿਲਦਾ ਹੈ।
ਇਸ ਮੌਕੇ ਡਾ. ਪਰਮਿੰਦਰ ਸਿੰਘ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ ਡਾ. ਜਸਬੀਰ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਦਯਾ ਸਿੰਘ, ਡਾ. ਮਨੀਸ਼, ਡਾ. ਪਰਮਜੀਤ ਸਿੰਘ ਕੱਟੂ, ਡਾ. ਚਿਰਜੀਵਨ ਕੌਰ, ਡਾ. ਗੁਰਿੰਦਰ ਕੌਰ, ਡਾ. ਅਮਨਦੀਪ ਕੌਰ, ਡਾ. ਨਵਜੋਤ ਕੌਰ ਲਵਲੀ, ਡਾ. ਪਰਮਿੰਦਰਜੀਤ ਕੌਰ ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …