Saturday, February 22, 2025
Breaking News

ਵੱਲਾ ਵਿਖੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਲਈ ਲਗਾਇਆ ਮੁਫ਼ਤ ਮੈਡੀਕਲ ਚੈਕਅਪ ਕੈਂਪ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਵਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਤਹਿਤ ਵੱਲਾ ਨੇੜੇ ਬਣਾਏ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ।ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਪ੍ਰੋਜੈਕਟ ਤਹਿਤ ਕੰਮ ਕਰਦੇ ਮਜ਼ਦੂਰਾਂ, ਕਰਮਚਾਰੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਕਈ ਵਿਅਕਤੀਆਂ ਨੂੰ ਸਲਾਹ ਵੀ ਦਿੱਤੀ ਗਈ।ਕੈਂਪ ਵਿੱਚ ਮੈਡੀਕਲ ਕਾਲਜ ਦੇ ਅੱਖਾਂ, ਚਮੜੀ, ਦਵਾਈ ਅਤੇ ਈ.ਐਨ.ਟੀ ਨਾਲ ਸਬੰਧਤ ਡਾਕਟਰਾਂ ਦੀ ਵਿਸ਼ੇਸ਼ ਟੀਮ ਵਲੋਂ ਮੈਡੀਕਲ ਉਪਕਰਨਾਂ ਨਾਲ ਹਾਜ਼ਰ ਲੋਕਾਂ ਦੀ ਜਾਂਚ ਕੀਤੀ ਗਈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਲਈ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਆਉਣ ਵਾਲੇ ਸਮੇਂ ‘ਚ ਅੱਪਰਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।ਪ੍ਰੋਜੈਕਟ ਦੀ ਸਿਹਤ ਅਤੇ ਸੁਰੱਖਿਆ ਅਫ਼ਸਰ ਡਾ: ਮੋਨਿਕਾ ਸੱਭਰਵਾਲ ਨੇ ਦੱਸਿਆ ਕਿ ਕਿਸੇ ਵੀ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਲਈ ਜਰੂਰੀ ਹੈ ਕਿ ਪ੍ਰੋਜੈਕਟ ਵਿੱਚ ਕੰਮ ਕਰਦੇ ਕਰਮਚਾਰੀ ਤੰਦਰੁਸਤ ਰਹਿਣ।
ਇਸ ਮੌਕੇ ਡਾ: ਰੁਪਿੰਦਰ ਕੌਰ, ਡਾ: ਮੈਤ੍ਰੀ ਜ਼ਿੰਦਲ, ਡਾ: ਕੁਨਾਲ ਬਾਸਲ, ਡਾ: ਅਮਨਦੀਪ ਰਿਆਤ, ਸੰਜੇ ਕੁਮਾਰ, ਅਸ਼ਵਨੀ ਕੁਮਾਰ, ਰਮਨ ਸ਼ਰਮਾ ਆਦਿ ਵੀ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …