Saturday, February 22, 2025
Breaking News

ਨਵੀਆਂ ਚੁਣੀਆਂ ਪੰਚਾਇਤਾਂ ਬਿਨਾਂ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ- ਈ.ਟੀ.ਓ

ਕੈਬਨਿਟ ਮੰਤਰੀ ਨੇ ਜੰਡਿਆਲਾ ਹਲਕੇ ਦੀਆਂ ਪੰਚਾਇਤਾਂ ਨੂੰ ਕੀਤਾ ਸਨਮਾਨਿਤ

ਅਜਨਾਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਪਲਾਨਿੰਗ ਕਰਨ ਲਈ ਕਿਹਾ ਹੈ।
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਜੰਡ, ਪੱਲਾ, ਵਡਾਲਾ ਜੌਹਲ, ਸ਼ਫੀਪੁਰ, ਚੌਹਾਨ, ਧਾਰੜ ਦੇ ਪੰਚਾਂ, ਸਰਪੰਚਾਂ ਦਾ ਸਨਮਾਨ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀ ਹੈ।ਉਹਨਾਂ ਕਿਹਾ ਕਿ ਜੇਤੂ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਆਪ ਵਰਕਰਾਂ ਨੇ ਬਹੁਤ ਮਿਹਨਤ ਨਾਲ ਕੰਮ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਅਸੀਂ ਵਿਕਾਸ ਨੂੰ ਪ੍ਰਮੁੱਖਤਾ ਦਿੱਤੀ ਹੈ, ਨੇਕ ਨੀਅਤ ਇਮਾਨਦਾਰ ਸਰਕਾਰ ਨੇ ਲੋਕਾਂ ਦਾ ਦਿਲ ਜਿੱਤਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾ ਪੰਚਾਇਤਾਂ ਦੀਆਂ ਚੋਣਾਂ 2024 ਦੀਆਂ ਚੋਣਾਂ ਦੀ ਤਰਾਂ ਨਿਰਪੱਖ ਨਹੀ ਹੁੰਦੀਆਂ ਸਨ, ਸਗੋਂ ਧੱਕੇਸ਼ਾਹੀ ਅਤੇ ਪਰਚਿਆਂ ਦੀ ਰਾਜਨੀਤੀ ਦਾ ਬੋਲਬਾਲਾ ਸੀ।ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਚੋਣਾਂ ਤੋਂ ਬਾਅਦ ਸਕੂਨ ਵਾਲਾ ਮਾਹੌਲ ਹੈ, ਇਹ ਸਾਡੀ ਜਿੱਤ ਦੇ ਅਸਲ ਚਿੰਨ੍ਹ ਹਨ।ਉਨ੍ਹਾਂ ਨੇ ਕਿਹਾ ਕਿ ਹੁਣ ਪੰਚਾਂ, ਸਰਪੰਚਾਂ ਤੇ ਪਿੰਡਾਂ ਦੇ ਵਿਕਾਸ ਦੀ ਜ਼ਿੰਮੇਵਾਰੀ ਆ ਗਈ ਹੈ।ਸਾਂਝੀਆਂ ਸੱਥਾਂ ਵਿੱਚ ਬੈਠ ਕੇ ਯੋਜਨਾਬੱਧ ਢੰਗ ਨਾਲ ਵਿਕਾਸ ਕਰਨ ਲਈ ਰੂਪ ਰੇਖਾ ਤਿਆਰ ਕੀਤੀ ਜਾਵੇ ਅਤੇ ਜਦੋਂ ਅਸੀ ਧੰਨਵਾਦੀ ਦੌਰੇ ‘ਤੇ ਹਰ ਪਿੰਡ ਵਿੱਚ ਆਵਾਂਗੇ ਤਾਂ ਉਸ ਸਮੇਂ ਇਸ ਬਾਰੇ ਪਿੰਡ ਦੇ ਸਰਬ ਸਾਂਝੇ ਹਿੱਤ ਵਿੱਚ ਫੈਸਲੇ ਲਏ ਜਾਣ।ਉਨ੍ਹਾਂ ਨੇ ਕਿਹਾ ਕਿ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਜਰੂਰਤ ਹੈ।ਵੈਰ ਵਿਰੋਧ ਨੂੰ ਤਿਆਗ ਕੇ ਪਿੰਡਾਂ ਵਿੱਚ ਫਿਰਕੂ ਸਦਭਾਵਨਾ ਨੂੰ ਕਾਇਮ ਰੱਖਣਾ, ਖੇਡ ਮੈਦਾਨਾਂ ਵਿੱਚ ਰੋਣਕਾਂ, ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉਚਾ ਚੁੱਕਣਾ, ਸਿਹਤ ਸਹੂਲਤਾਂ ਲੋਕਾਂ ਦੇ ਘਰਾਂ ਨੇੜੇ ਉਪਲੱਬਧ ਕਰਵਾਉਣਾ ਸਾਡਾ ਮੁੱਖ ਏਜੰਡਾ ਹੈ।ਉਨ੍ਹਾਂ ਨੇ ਕਿਹਾ ਕਿ ਹੁਣ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਫੰਡਾਂ ਦੀ ਕਮੀ ਨਹੀ ਆਵੇਗੀ, ਸਗੋਂ ਪਿੰਡਾਂ ਵਿੱਚ ਪੀਣ ਵਾਲਾ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਸਫਾਈ, ਰੋਸ਼ਨੀ, ਛੱਪੜਾਂ ਦੀ ਸਫਾਈ, ਧਰਮਸ਼ਾਲਾ ਤੇ ਹੋਰ ਇਮਾਰਤਾਂ ਦੀ ਉਸਾਰੀ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।

Check Also

ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …