Wednesday, December 4, 2024

ਤਰਕਸ਼ੀਲ ਸੋਸਾਇਟੀ ਦੇ ਸਹਿਯੋਗ ਨਾਲ ਬਡਬਰ ਦੇ ਸਕੂਲ ਵਿਖੇ ਚੇਤਨਾ ਪਰਖ ਪ੍ਰੀਖਿਆ ਦਾ ਆਯੋਜਨ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਯੂਨਿਟ ਲੋਂਗੋਵਾਲ ਦੇ ਸਹਿਯੋਗ ਨਾਲ ਸਲਾਨਾ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਪ੍ਰੀਖਿਆ ਸੰਚਾਲਕ ਸਟੇਟ ਐਵਾਰਡੀ ਮਾਸਟਰ ਅਵਨੀਸ਼ ਕੁਮਾਰ ਅਤੇ ਜੂਨੀਅਰ ਸਹਾਇਕ ਅਵਤਾਰ ਸਿੰਘ ਭੈਣੀ ਮਹਿਰਾਜ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸ਼੍ਰੀਮਤੀ ਮਲਕਾ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ, ਸਕੂਲ ਮੁਖੀ ਜਸਬੀਰ ਕੌਰ, ਨੋਡਲ ਅਫਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲਿਆ।ਮਾਸਟਰ ਅਵਨੀਸ਼ ਨੇ ਕਿਹਾ ਕਿ ਚੇਤਨਾ ਪਰਖ ਪ੍ਰੀਖਿਆ ਸੀ.ਈ.ਪੀ ਅਧਾਰਿਤ ਰਹੀ।ਜਿਸ ਵਿੱਚ ਵਿਦਿਆਰਥੀਆਂ ਨੇ ਵਿਗਿਆਨਿਕ, ਸਮਾਜਿਕ, ਸਾਹਿਤ ਸਿਖਿਅਕ ਖੇਤਰ ਨਾਲ ਸਬੰਧਿਤ ਪ੍ਰਸ਼ਨਾਵਲੀ ਰਾਹੀਂ ਆਪਣਾ ਗਿਆਨ ਵਧਾਇਆ।ਤਰਕਸ਼ੀਲ ਸੋਸਾਇਟੀ ਪੰਜਾਬ ਦੇ ਸੂਬਾ ਸਕੱਤਰ ਮਾਸਟਰ ਬਲਵੀਰ ਚੰਦ ਲੌਂਗੋਵਾਲ ਅਤੇ ਤਰਕਸ਼ੀਲ ਸੋਸਾਇਟੀ ਇਕਾਈ ਲੌਂਗੋਵਾਲ ਦੇ ਇੰਚਾਰਜ਼ ਜੁਝਾਰ ਸਿੰਘ ਦੇ ਯਤਨਾਂ ਨਾਲ ਵਿਦਿਆਰਥੀ ਇਹ ਪ੍ਰੀਖਿਆ ਦੇਣ ‘ਚ ਸਫਲ ਹੋਏ।ਨਿਗਰਾਨ ਦੇ ਰੂਪ ਵਿੱਚ ਪ੍ਰੈਸ ਸਕੱਤਰ ਮਾਸਟਰ ਬੀਰਬਲ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਪਹੁੰਚੇ।ਲੈਕਚਰਾਰ ਸੁਨੀਲ ਕੁਮਾਰ ਸੱਗੀ, ਮਾਸਟਰ ਰਿਸ਼ੀ ਕੁਮਾਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ।ਮੈਡਮ ਰਜਨੀ ਗਰਗ, ਮੱਘਰ ਸਿੰਘ, ਕਮਲਪ੍ਰੀਤ ਕੌਰ ਨੇ ਪ੍ਰੀਖਿਆ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …