ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਮੁਖੀ ਬੁੱਢਾ ਦਲ ਦੀ ਅਗਵਾਈ ਹੇਠ 23 ਅਕਤੂਬਰ ਨੂੰ ਮਨਾਈ ਜਾਣ ਵਾਲੀ ਸੁਲਤਾਨ ਉਲ-ਏ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਦੀਆਂ ਤਿਆਰੀਆਂ ਬੁੱਢਾ ਦਲ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ।ਗੁਰਦੁਆਰਾ ਮਲ ਅਖਾੜਾ ਪਾ: ਛੇਵੀਂ ਛਾਉਣੀ ਬੁੱਢਾ ਦਲ ਵਿਖੇ ਅੱਜ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਹੋ ਗਏ ਹਨ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬੁੱਢਾ ਦਲ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 241ਵੀਂ ਬਰਸੀ ਪੂਰਨ ਸ਼ਰਧਾ ਸਤਿਕਾਰ ਤੇ ਖਾਲਸਾਈ ਪ੍ਰੰਪਰਾ ਅਨੁਸਾਰ ਮਨਾਈ ਜਾਵੇਗੀ।ਉਨ੍ਹਾਂ ਕਿਹਾ 23 ਅਕਤੂਬਰ 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਭੋਗ 12 ਵਜੇ ਪਵੇਗਾ।ਉਪਰੰਤ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਧਾਰਮਿਕ ਸ਼ਖ਼ਸੀਅਤਾਂ, ਰਾਗੀ, ਢਾਡੀ, ਕਥਾਵਾਚਕ ਤੇ ਪ੍ਰਚਾਰਕ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੂੰ ਸਤਿਕਾਰ ਭੇਟ ਕਰਨਗੇ।ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵੱਲੋਂ ਵੀ ਗੁਰਮਤਿ ਸਮਾਗਮ ‘ਚ ਸ਼ਮੂਲੀਅਤ ਕੀਤੀ ਜਾਵੇਗੀ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …