ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ ਦੀ ਖਿਡਾਰਨ ਲਿਪਸਾ ਮਿੱਤਲ ਨੇ ਪਿੱਛਲੇ ਦਿਨੀਂ ਮਲੋਰਕੋਟਲਾ ਵਿਖੇ ਹੋਈਆਂ 69ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਵਿੱਚ ਭਾਗ ਲਿਆ ਅਤੇ ਸ਼ਤਰੰਜ (17 ਸਾਲ ਲੜਕੀਆਂ ਦੇ ਵਰਗ ਵਿੱਚ) ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਖਿਡਾਰਨ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਡੀ.ਪੀ.ਈ ਹਰਪ੍ਰੀਤ ਸਿੰਘ, ਕੁਲਵਿੰਦਰ ਕੌਰ, ਭੁਪਿੰਦਰ ਕੌਰ ਆਦਿ ਹਾਜ਼ਰ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …