Monday, December 23, 2024

ਖ਼ਾਲਸਾ ਕਾਲਜ ਵਿਖੇ ‘ਡਾਟਾ ਅਨੈਲਸਿਸ ਯੂਜ਼ਿੰਗ ਆਰ ਲੈਂਗੁਉਏਜ਼’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵੱਲੋਂ ‘ਡਾਟਾ ਅਨੈਲਸਿਸ ਯੂਜ਼ਿੰਗ ਆਰ ਲੈਂਗੁਉਏਜ਼’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਵਰਕਸ਼ਾਪ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫ਼ਾਇਨੈਂਸ਼ੀਅਲ ਸਟੱਡੀਜ਼ ਵਿਭਾਗ ਤੋਂ ਡਾ. ਬਲਵਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਅਨੈਲਸਿਸ ਦੀ ਮਹੱਤਤਾ ਅਤੇ ਲੋੜ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜਾਣਕਾਰੀ ਪ੍ਰਦਾਨ ਕੀਤੀ ਗਈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਸਾਫ਼ਟਵੇਅਰ ਨੂੰ ਸਿੱਖਣ ਪ੍ਰਤੀ ਆਪਣੀ ਰੁਚੀ ਵਧਾਉਣ ਲਈ ਪ੍ਰੇਰਿਤ ਕੀਤਾ।ਯੂਨੀਵਰਸਿਟੀ ਤੋਂ ਆਏ ਅਸਿਸਟੈਂਟ ਪ੍ਰੋ: ਗੁਰਪਾਲ ਸਿੰਘ ਨੇ ਵਿਸ਼ੇ ’ਤੇ ਵਿਸਥਾਰ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ, ਜਿਨ੍ਹਾਂ ਦਾ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਪੂਰ ਲਾਹਾ ਲਿਆ।ਵਿਭਾਗ ਮੁੱਖੀ ਡਾ. ਰਾਜਿੰਦਰਪਾਲ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਮੌਕੇ ਆਰਗੇਨਾਈਜ਼ਰ ਸੈਕਟਰੀ ਦੀ ਭੂਮਿਕਾ ਡਾ. ਨਵਯੋਧ ਸਿੰਘ ਵੱਲੋਂ ਨਿਭਾਈ ਗਈ।
ਇਸ ਮੌਕੇ ਡਾ. ਤਮਿੰਦਰ ਸਿੰਘ ਭਾਟੀਆ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …