ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਏ-ਜ਼ੋਨ ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਸੈਕਿੰਡ ਰਨਰਜ਼ ਅੱਪ ਟਰਾਫ਼ੀ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਇਸ ਪ੍ਰਾਪਤੀ ਲਈ ਵਿਦਿਆਰਥਣਾਂ, ਯੂਥ ਵੈਲਫੇਅਰ ਡੀਨ ਰਵਿੰਦਰ ਕੌਰ ਅਤੇ ਸਮੂਹ ਸਟਾਫ਼ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੁਵਕ ਮੇਲੇ ਦੌਰਾਨ ਹੋਏ ਮੁਕਾਬਲਿਆਂ ’ਚ ਲੋਕ ਗੀਤ, ਕਵੀਸ਼ਰੀ, ਗਰੁੱਪ ਸ਼ਬਦ, ਮਹਿੰਦੀ ਅਤੇ ਕਲਾਸੀਕਲ ਡਾਂਸ ਮੁਕਾਬਲਿਆਂ ’ਚ ਕਾਲਜ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਗਿੱਧਾ, ਗਰੁੱਪ ਸਾਂਗ, ਗੀਤ, ਗਜ਼ਲ, ਵਾਰ, ਰੰਗੋਲੀ, ਡੀਬੇਟ, ਸਕਿੱਟ, ਕਲਾਸੀਕਲ ਵੋਕਲ (ਸੋਲੋ), ਕਾਰਟੂਨਿੰਗ, ਫੋਟੋਗ੍ਰਾਫ਼ੀ ਅਤੇ ਕੁਇਜ਼ ਦੇ ਮੁਕਾਬਲਿਆਂ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਈਮ, ਮਿਮਕਰੀ, ਪਲੇਅ, ਕਾਸਟਿਊਮ ਪਰੇਡ, ਆਨ ਦ ਸਪੋਟ ਪੇਟਿੰਗ, ਇੰਸਟਾਲੇਸ਼ਨ, ਵੈਸਟਰਨ ਵੋਕਲ (ਸੋਲੋ), ਵੈਸਟਰਨ ਗਰੁੱਪ ਸਾਂਗ, ਗਰੁੱਪ ਡਾਂਸ, ਐਲੋਕਿਊਸ਼ਨ ’ਚ ਤੀਜ਼ੀ ਪੁਜ਼ੀਸ਼ਨ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥਣਾਂ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਪ੍ਰਤਿਭਾ ਨੂੰ ਨਿਖਾਰਨ ਲਈ ਵਚਨਬੱਧ ਹੈ।
ਇਸ ਮੌਕੇ ਸ੍ਰੀਮਤੀ ਰਵਿੰਦਰ ਕੌਰ ਨੇ ਉਕਤ ਮਾਣਮੱਤੀ ਪ੍ਰਾਪਤੀ ਲਈ ਡਾ. ਸੁਰਿੰਦਰ ਕੌਰ ਦੇ ਸਹਿਯੋਗ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਕੀਤਾ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …