ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਝਾੜੋਂ ਦੇ ਦੋ ਵਿਦਿਆਰਥੀ ਫੌਜ਼ ਵਿੱਚ ਭਰਤੀ ਹੋਏ ਹਨ, ਜਿਨੵਾਂ ਦੇ ਨਾਮ ਕੁਲਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਤੋਗਾਵਾਲ ਪਰਭਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਪਿੰਡ ਝਾੜੋਂ ਉਹਨਾਂ ਨੂੰ ਸਕੂਲ ਵਿੱਚ ਬੁਲਾ ਕੇ ਪ੍ਰਿੰਸੀਪਲ ਜਗਸੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਬੱਚਿਆਂ ਨੂੰ ਉਹਨਾਂ ਦੀ ਕਾਬਲੀਅਤ ਬਾਰੇ ਦੱਸਿਆ।ਉਹਨਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲ੍ਹਾਂ ਮਾਰੀਆਂ ਹਨ।ਪ੍ਰਿੰਸੀਪਲ ਨੇ ਬੱਚਿਆਂ ਦੇ ਮਾਤਾ ਪਿਤਾ ਅਤੇ ਉਹਨਾਂ ਦੇ ਇੰਚਾਰਜ਼ ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …