ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫੈਕਲਟੀ ਮੈਂਬਰ ਅਤੇ ਬੈਚਲਰ ਐਂਡ ਮਾਸਟਰਜ਼ ਇਨ ਜਰਨਲਿਜ਼ਮ ਐਂਡ ਮਾਸ
ਕਮਿਊਨੀਕੇਸ਼ਨ-2021 ਬੈਚ ਦੀ ਪਾਸ ਆਊਟ ਵਿਦਿਆਰਥਣ ਪ੍ਰੋ: ਸੁਰਭੀ ਸ਼ਰਮਾ ਨੇ ਪੱਤਰਕਾਰੀ ਅਤੇ ਜਨ ਸੰਚਾਰ ’ਚ ਆਪਣੀ ਯੂ.ਜੀ.ਸੀ ਨੈੱਟ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਪ੍ਰਿੰਸੀਪਲ ਡਾ: ਮਹਿਲ ਸਿੰਘ ਨੇ ਸੁਰਭੀ ਸ਼ਰਮਾ ਨੂੰ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਇਸ ਦੇ ਨਾਲ-ਨਾਲ ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਅਤੇ ਫੈਕਲਟੀ ਦੁਆਰਾ ਕੀਤੇ ਗਏ ਮਿਹਨਤੀ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਹਮੇਸ਼ਾਂ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕਾਂ ਦੀ ਮਿਹਨਤ ਨਾਲ ਅਜਿਹੇ ਨਤੀਜੇ ਸਾਹਮਣੇ ਆਉਂਦੇ ਹਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media