ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ਵਿਖੇ ਮਾਪੇ – ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸਮੁੱਚੀ ਕਮੇਟੀ ਤੋਂ ਇਲਾਵਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਪ੍ਰਿਤਪਾਲ ਸਿੰਘ, ਜਤਿੰਦਰ ਸਿੰਘ ਦੁੱਲਟ ਪੰਚ, ਬੀਰਬਲ ਸਿੰਘ ਪੰਚ, ਗੁਰਦੀਪ ਸਿੰਘ ਪੰਚ ਤੇ ਪਰਮਜੀਤ ਕੌਰ ਪੰਚ ਨੇ ਸ਼ਮੂਲੀਅਤ ਕੀਤੀ।ਨਵੀਂ ਪੰਚਾਇਤ ਨੂੰ ਸਕੂਲ ਦੇ ਸਮੂਹ ਸਟਾਫ ਸਨਮਾਨਿਤ ਕੀਤਾ ਗਿਆ।ਪੰਚਾਇਤ ਨੂੰ ਸਕੂਲ ਦੀਆਂ ਕੁੱਝ ਅਹਿਮ ਮੰਗਾਂ ਤੋਂ ਜਾਣੂ ਕਰਵਾਇਆ ਗਿਆ।ਸਕੂਲ ਮੁਖੀ ਸਕੀਲ ਗਰਗ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ।ਉਨ੍ਹਾਂ ਮਾਪਿਆਂ ਨੂੰ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ।ਮਾਸਟਰ ਸੰਸਾਰ ਸਿੰਘ ਤੋਲਾਵਾਲ ਨੇ ਪੰਚਾਇਤ, ਸਕੂਲ ਕਮੇਟੀ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।ਸਾਰੇ ਅਧਿਆਪਕਾਂ ਨੇ ਬੱਚਿਆ ਦੀ ਕਾਰਗੁਜ਼ਾਰੀ ਤੇ ਅਗਲੇਰੀ ਯੋਜਨਬੰਦੀ ਬਾਰੇ ਮਾਪਿਆਂ ਨਾਲ ਵਿਸਥਾਰ ‘ਚ ਚਰਚਾ ਕੀਤੀ।
ਇਸ ਮੌਕੇ ਮਾਸਟਰ ਬਲਵਿੰਦਰ ਸਿੰਘ, ਮੈਡਮ ਮਨਪ੍ਰੀਤ ਕੌਰ, ਮੈਡਮ ਸਰਬਜੀਤ ਤੇ ਵੱਡੀ ਗਿਣਤੀ ‘ਚ ਬੱਚਿਆਂ ਦੇ ਮਾਪੇ ਵੀ ਮੌਜ਼ੂਦ ਸਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …