Wednesday, December 4, 2024

ਸ੍ਰੀ ਦਰਬਾਰ ਸਾਹਿਬ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਨਿਭਾਈ।ਉਨ੍ਹਾਂ ਕਿਹਾ ਕਿ ਤਸਵੀਰਾਂ ਸ਼ੁਸ਼ੋਭਿਤ ਹੋਣੀਆਂ ਪਰਿਵਾਰਾਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ।ਚਾਰਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਸੁਪ੍ਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਕਰਤਾਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਰਣਧੀਰ ਸਿੰਘ, ਬੀਬੀ ਰਵਿੰਦਰ ਕੌਰ ਲਾਇਬ੍ਰੇਰੀਅਨ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆ, ਪ੍ਰਚਾਰਕ ਭਾਈ ਸਤਵੰਤ ਸਿੰਘ ਤੋਂ ਇਲਾਵਾ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ, ਗਿਆਨੀ ਮੱਸਾ ਸਿੰਘ, ਗਿਆਨੀ ਪ੍ਰਤਾਪ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਬੀਬੀ ਮਨਜੀਤ ਕੌਰ, ਰਾਜਦੀਪ ਕੌਰ, ਗੁਰਤੇਜ ਸਿੰਘ, ਬਲਜੀਤ ਸਿੰਘ, ਡਾ. ਹਰਦਿਆਲ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ ਖ਼ਾਲਸਾ, ਓਂਕਾਰ ਸਿੰਘ, ਬ੍ਰਿਜਪਾਲ ਸਿੰਘ, ਅਮਜੀਤ ਸਿੰਘ, ਮਹਿੰਦਰ ਸਿੰਘ, ਡਾ. ਗੁਰਪ੍ਰਤਾਪ ਸਿੰਘ, ਗੁਰਪ੍ਰਕਾਸ਼ ਸਿੰਘ, ਬੀਬੀ ਬਲਬੀਰ ਕੌਰ, ਹਰਦਿਆਲ ਸਿੰਘ ਸੰਧੂ, ਕਰਨੈਲ ਸਿੰਘ ਸੰਧੂ, ਬੀਬੀ ਸੁਖਵਿੰਦਰ ਕੌਰ, ਬੀਬੀ ਹਰਜਿੰਦਰ ਕੌਰ ਆਦਿ ਮੌਜ਼ੂਦ ਸਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …