Wednesday, December 4, 2024

ਜਗਜੀਤ ਸਿੰਘ ਲੱਡਾ ਦੀ ਪੁਸਤਕ ਨੂੰ ਸਨਮਾਨ ਮਿਲਣ `ਤੇ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ ਕਾਰਜ਼ਕਾਰਨੀ ਦੀ ਵਿਸ਼ੇਸ਼ ਇਕੱਤਰਤਾ ਲੇਖਕ ਭਵਨ ਸੰਗਰੂਰ ਵਿਖੇ ਸਭਾ ਦੇ ਪ੍ਰਧਾਨ ਕਰਮ ਸਿੰਘ ਜਖ਼ਮੀ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਭਾਸ਼ਾ ਵਿਭਾਗ ਪੰਜਾਬ ਵਲੋਂ ਉੱਘੇ ਬਾਲ ਗ਼ਜ਼ਲਕਾਰ ਜਗਜੀਤ ਸਿੰਘ ਲੱਡਾ ਦੇ ਬਾਲ ਗ਼ਜ਼ਲ-ਸੰਗ੍ਰਹਿ `ਪਿਆਰਾ ਭਾਰਤ` ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਲਈ ਚੁਣੇ ਜਾਣ `ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਕੱਤਰਤਾ ਵਿੱਚ ਸ਼ਾਮਲ ਸਾਹਿਤਕਾਰਾਂ ਨੇ ਜਗਜੀਤ ਸਿੰਘ ਲੱਡਾ ਦੇ ਬਾਲ ਸਾਹਿਤ ਵਿੱਚ ਪਾਏ ਵਡਮੁੱਲੇ ਯੋਗਦਾਨ ਦੀ ਭਰਪੂਰ ਪ੍ਰਸੰਸਾ ਕੀਤੀ।ਸਭਾ ਦੇ ਪ੍ਰੈਸ ਸਕੱਤਰ ਅਮਨ ਜੱਖਲਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਲੱਡਾ ਨੇ ਤੇਰਾਂ ਬਾਲ ਗ਼ਜ਼ਲ-ਸੰਗ੍ਰਹਿ ਪ੍ਰਕਾਸ਼ਿਤ ਕਰਵਾ ਕੇ ਬਾਲ ਸਾਹਿਤ ਦੇ ਖੇਤਰ ਵਿੱਚ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਦੋਂ ਕਿ ਉਨ੍ਹਾਂ ਦੇ ਪੰਜ ਬਾਲ ਗ਼ਜ਼ਲ-ਸੰਗ੍ਰਹਿ ਅਜੇ ਪ੍ਰਕਾਸ਼ਨਾ ਅਧੀਨ ਹਨ।ਇਸ ਤੋਂ ਪਹਿਲਾਂ ਸਾਲ 2018 ਵਿੱਚ ਉਨ੍ਹਾਂ ਦੀ ਪੁਸਤਕ `ਰੁੱਖ ਦੇਣ ਸੁੱਖ` ਨੂੰ ਇਸੇ ਸਨਮਾਨ ਲਈ ਚੁਣਿਆ ਗਿਆ ਸੀ।
ਇਸ ਮੋਕੇ ਡਾ. ਮੀਤ ਖਟੜਾ, ਰਜਿੰਦਰ ਸਿੰਘ ਰਾਜਨ, ਸੁਖਵਿੰਦਰ ਸਿੰਘ ਲੋਟੇ, ਸਤਪਾਲ ਸਿੰਘ ਲੌਂਗੋਵਾਲ, ਪਰਮਜੀਤ ਕੌਰ ਸੇਖੂਪੁਰ, ਗਗਨਪ੍ਰੀਤ ਕੌਰ ਸੱਪਲ, ਕੁਲਵੰਤ ਖਨੌਰੀ, ਜਗਜੀਤ ਸਿੰਘ ਲੱਡਾ, ਜਸਪਾਲ ਸਿੰਘ ਸੰਧੂ, ਸੁਰਜੀਤ ਸਿੰਘ ਮੌਜੀ, ਪਵਨ ਕੁਮਾਰ ਹੋਸ਼ੀ, ਬਹਾਦਰ ਸਿੰਘ, ਕ੍ਰਿਸ਼ਨ ਗੋਪਾਲ, ਗੁਰੀ ਚੰਦੜ, ਗਗਨਪ੍ਰੀਤ ਕੌਰ, ਬਿੱਕਰ ਸਿੰਘ ਸਟੈਨੋ, ਜੱਗੀ ਮਾਨ, ਗੁਰਮੀਤ ਸਿੰਘ ਸੋਹੀ, ਸੁਰਿੰਦਰਪਾਲ ਸਿੰਘ ਸਿਦਕੀ, ਪਰਮਜੀਤ ਕੌਰ ਈਸੀ, ਸਰਬਜੀਤ ਸੰਗਰੂਰਵੀ, ਗੋਬਿੰਦ ਸਿੰਘ ਤੂਰਬਨਜਾਰਾ ਅਤੇ ਲਾਭ ਸਿੰਘ ਝੱਮਟ ਆਦਿ ਅਹੁੱਦੇਦਾਰ ਅਤੇ ਕਾਰਜ਼ਕਾਰਨੀ ਮੈਂਬਰ ਸ਼ਾਮਲ ਹੋਏ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …