Thursday, June 5, 2025
Breaking News

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਤਰਨਦੀਪ ਕੌਰ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਤਰਨਦੀਪ ਕੌਰ ਨੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਈਆਂ ਜ਼ਿਲ੍ਹਾ-ਪੱਧਰੀ 68ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਉਮਰ ਵਰਗ 17 ਵਿਚੋਂ ਉੱਚੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਤਰਨਦੀਪ ਕੌਰ ਨੇ ਉੱਚੀ ਛਾਲ ਵਿੱਚ ਜ਼ੋਨ-ਪੱਧਰ `ਤੇ ਹੋਏ ਮੁਕਾਬਲਿਆਂ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ ਸੀ ਅਤੇ ਲਗਾਤਾਰ ਮਿਹਨਤ ਨਾਲ ਉਸ ਨੇ ਆਪਣੇ ਪ੍ਰਦਰਸ਼ਨ ਨੂੰ ਬਿਹਤਰ ਕਰਦੇ ਹੋਏ, ਜਿਲ੍ਹਾ-ਪੱਧਰ `ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ-ਪੱਧਰ ਲਈ ਆਪਣੀ ਥਾਂ ਪੱਕੀ ਕੀਤੀ ਹੈ।ਉਨਾਂ ਤਰਨਦੀਪ ਕੌਰ ਅਤੇ ਡੀ.ਪੀ.ਈ ਲਖਵਿੰਦਰ ਸਿੰਘ ਨੂੰ ਵਧਾਈ ਦਿੱਤੀ।ਇਸ ਮੌਕੇ ਸਟਾਫ ਨੇ ਬੱਚੀ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ।

Check Also

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …