Thursday, March 5, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੀ-ਜ਼ੋਨ ਯੁਵਕ ਮੇਲਾ ਆਰੰਭ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਜਲੰਧਰ ਜ਼ਿਲ੍ਹੇ ਦੇ ਕਾਲਜਾਂ ਦਾ ਸੀ-ਜ਼ੋਨ ਯੁਵਕ ਮੇਲਾ ਯੂਨਵਿਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵੱਲੋਂ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਸ਼ੁਰੂ ਹੋਇਆ।
ਫੈਸਟੀਵਲ ਦਾ ਉਦਘਾਟਨ ਸ਼੍ਰੀਮਤੀ ਸੋਨਮ ਐਸ.ਡੀ. ਐਮ ਅੰਮ੍ਰਿਤਸਰ ਨੇ ਸ਼ਮਾ ਰੋਸ਼ਨ ਕਰਕੇ ਕੀਤਾ।ਉਨ੍ਹਾਂ ਨਾਲ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਟੀਮ ਮੈਂਬਰ ਹਾਜ਼ਰ ਸਨ।ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਫੈਸਟੀਵਲ ਦਾ ਆਯੋਜਨ ਅਧਿਆਪਕਾਂ ਵਿਦਿਆਰਥੀਆਂ ਦੀ ਵਿਸ਼ੇਸ਼ ਟੀਮ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ।ਇਸ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਬਲਬੀਰ ਸਿੰਘ, ਡਾ. ਹਰਿੰਦਰ ਕੌਰ ਸੋਹਲ, ਡਾ. ਗੁਰਪ੍ਰੀਤ ਸਿੰਘ, ਡਾ. ਸਚਿਨ ਕੁਮਾਰ, ਡਾ. ਸੁਨੀਲ, ਡਾ. ਅਮਨਪ੍ਰੀਤ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਪ੍ਰ੍ਰਭਸਿਮਰਨ ਸਿੰਘ, ਡਾ. ਮੁਨੀਸ਼ ਸੈਣੀ, ਡਾ. ਉਜਲਜੀਤ ਕੌਰ, ਡਾ. ਰਾਜੇਸ਼ ਸ਼ਰਮਾ, ਡਾ. ਅਸ਼ਵਿੰਦ, ਡਾ. ਰਿਤਿਕਾ ਕਪੂਰ, ਮੈਡਮ ਜੋਬਨਜੀਤ ਕੌਰ, ਖੋਜ ਵਿਦਿਆਰਥੀ ਹਰਪ੍ਰੀਤ ਸਿੰਘ, ਤੇਜਸਵਨੀ ਸ਼ਰਮਾ, ਵਿਦਿਆਰਥੀ ਇੰਚਾਰਜ ਸ਼ਾਮਿਲ ਸਨ।
ਸ਼੍ਰੀਮਤੀ ਸੋਨਮ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਉਸਾਰੂ ਗਤੀਵਿਧੀਆਂ ਵਿੱਚ ਭਾਗ ਲੈਣ ਦਾ ਮੌਕਾ ਦਿੰਦੇ ਹਨ।ਉਨ੍ਹਾਂ ਕਿਹਾ ਕਿ ਇਹ ਯੁੁਵਕ ਮੇਲੇ ਵਿਦਿਆਰਥੀਆਂ ਵਿੱਚ ਟੀਮ ਭਾਵਨਾ, ਲੀਡਰਸ਼ਿਪ ਗੁਣ, ਕਲਾਤਾਮਕ ਹੁਨਰ ਅਤੇ ਹੋਰ ਕਈ ਤਰ੍ਹਾਂ ਦੀਆਂ ਨਿਪੁਨਤਾਵਾਂ ਪੈਦਾ ਕਰਦੇ ਹਨ।ਇਸ ਲਈ ਵਿਦਿਆਰਥੀਆਂ ਨੂੰ ਇਨ੍ਹਾਂ ਸੰਗੀਤ, ਥੀਏਟਰ, ਵਿਚਾਰ ਅਤੇ ਹੋਰ ਦਿਸ਼ਾਵਾਂ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਜਰੂਰ ਭਾਗ ਲੈਣਾ ਚਾਹੀਦਾ ਹੈ।
ਡਾ: ਅਮਨਦੀਪ ਸਿੰਘ ਨੇ ਦੱਸਿਆ ਕਿ ਅੱਜ ਦਸਮੇਸ਼ ਆਡੀਟੋਰੀਅਮ ਵਿੱਚ ਭੰਗੜਾ, ਕਲਾਸੀਕਲ ਡਾਂਸ ਅਤੇ ਫੋਕ ਆਰਕੈਸਟਰਾ ਦੇ ਮੁਕਾਬਲੇ ਕਰਵਾਏ ਗਏ।ਫੋਕ ਆਰਕੈਸਟਰਾ ਨੇ ਸੱਭਿਆਚਾਰਕ ਪਰੰਪਰਾਵਾਂ ਦੇ ਸਾਜ਼ਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਕਲਾਸੀਕਲ ਵੋਕਲ, ਕਲਾਸੀਕਲ ਇੰਸਟਰੂਮੈਂਟਲ (ਪੀ), ਕਲਾਸੀਕਲ ਇੰਸਟਰੂਮੈਂਟਲ (ਐਨ.ਪੀ) ਦੇ ਮੁਕਾਬਲੇ ਕਰਵਾਏ ਗਏ।ਆਰਕੀਟੈਕਚਰ ਵਿਭਾਗ ਦੀ ਸਟੇਜ `ਤੇ ਪੇਂਟਿੰਗ ਆਨ ਦਾ ਸਪਾਟ, ਕਾਰਟੂਨਿੰਗ, ਕੋਲਾਜ, ਕਲੇਅ ਮਾਡਲਿੰਗ, ਆਨ ਦਾ ਸਪਾਟ ਫੋਟੋਗ੍ਰਾਫੀ ਅਤੇ ਇੰਸਟਾਲੇਸ਼ਨ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਦੂਜੇ ਦਿਨ ਭਾਵ 25 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਵਾਰ ਗਾਇਨ, ਕਵੀਸ਼ਰੀ, ਕਾਸਟਿਊਮ ਪਰੇਡ, ਮਾਈਮ, ਮਿਮਿਕਰੀ, ਸਕਿੱਟ ਅਤੇ ਵਨ ਐਕਟ ਪਲੇਅ ਦੇ ਮੁਕਾਬਲੇ ਕਰਵਾਏ ਜਾਣਗੇ।ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਸਮੂਹ ਸ਼ਬਦ ਭਜਨ, ਸਮੂਹ ਗੀਤ, ਗੀਤ/ਗ਼ਜ਼ਲ, ਲੋਕ ਗੀਤ ਦੇ ਮੁਕਾਬਲੇ ਕਰਵਾਏ ਜਾਣਗੇ।ਆਰਕੀਟੈਕਚਰ ਵਿਭਾਗ ਵਿੱਚ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ ਕਾਨਫਰੰਸ ਹਾਲ ਵਿੱਚ ਪੋਇਟੀਕਲ ਸਿੰਪੋਜ਼ੀਅਮ, ਭਾਸ਼ਣ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਜਨਰਲ ਡਾਂਸ ਅਤੇ ਗਿੱਧੇ ਦੇ ਮੁਕਾਬਲੇ ਕਰਵਾਏ ਜਾਣਗੇ।ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸਾਂਗ ਅਤੇ ਵੈਸਟਰਨ ਇੰਸ. ਸੋਲੋ ਦੇ ਮੁਕਾਬਲੇ ਕਰਵਾਏ ਗਏ।ਕਾਨਫਰੰਸ ਹਾਲ ਵਿੱਚ ਕੁਇਜ਼ ਪ੍ਰੀਲਿਮਨਰੀ ਅਤੇ ਫਾਈਨਲ ਦੇ ਮੁਕਾਬਲੇ ਕਰਵਾਏ ਜਾਣਗੇ।ਇਸ ਉਪਰੰਤ ਇਨਾਮ ਵੰਡ ਸਮਾਗਮ ਦਾ ਆਯੋਜਨ ਦਸਮੇਸ਼ ਆਡੀਟੋਰੀਅਮ ਵਿਚ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …