Thursday, November 21, 2024

ਨਗਰ ਨਿਗਮ ਵਲੋਂ 7 ਨਵੰਬਰ ਚਲਾਈ ਜਾਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ -ਨਿਗਮ ਕਮਿਸ਼ਨਰ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ 7 ਨਵੰਬਰ 2024 ਤੱਕ ਚੱਲੇਗੀ।ਇਸ ਦੌਰਾਨ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚੋਂ ਕੂੜਾ ਚੁੱਕਿਆ ਜਾਵੇਗਾ।ਇਸ ਸਬੰਧੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਬੁਲਾਈ ਗਈ ਮੀਟਿੰਗ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ, ਵਿਧਾਇਕ ਪੱਛਮੀ ਡਾ: ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਝਰ ਤੋਂ ਇਲਾਵਾ ਐਮ.ਓ.ਐਚ ਡਾ: ਕਿਰਨ, ਐਮ.ਓ.ਐਚ ਡਾ: ਯੋਗੇਸ਼ ਅਰੋੜਾ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸਕੱਤਰ ਰਜਿੰਦਰ ਸ਼ਰਮਾ ਅਤੇ ਐਸ.ਈ ਸੰਦੀਪ ਸਿੰਘ ਵੀ ਸ਼ਾਮਲ ਹੋਏ ਸਨ।
ਨਿਗਮ ਕਮਿਸ਼ਨਰ ਔਲਖ ਨੇ ਦੱਸਿਆ ਕਿ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ।ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਧਾਰਮਿਕ /ਇਤਿਹਾਸਕ ਸਥਾਨਾਂ/ ਗਰੀਨ ਬੈਲਟਾਂ ਅਤੇ ਪਾਰਕਾਂ `ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਿਗਮ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।ਮੀਟਿੰਗ ਵਿੱਚ ਸੈਕੰਡਰੀ ਡੰਪ ਸਾਈਟ `ਤੇ ਗਰੀਨ ਬੈਲਟ ਬਣਾਈ ਰੱਖਣ ਦੀ ਵੀ ਯੋਜਨਾ ਬਣਾਈ ਗਈ।ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਧਾਇਕਾਂ ਨਾਲ ਦਿਨ ਪ੍ਰਤੀ ਦਿਨ ਦੀ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਗਿਆ ਅਤੇ ਵਿਧਾਇਕਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਟੀਮਾਂ ਨਿਗਮ ਸਟਾਫ਼ ਨੂੰ ਪੂਰਾ ਸਹਿਯੋਗ ਦੇਣਗੀਆਂ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …