Sunday, November 3, 2024

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 26 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ ਹਿਸਟਰੀ ਭਾਗ ਪਹਿਲਤ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੁਖਦੀਪ ਕੌਰ ਨੇ ਸੀ.ਜੀ.ਪੀ.ਏ 9.25 ਨਾਲ ਪਹਿਲਾ, ਸ਼ਰਨਦੀਪ ਕੌਰ ਨੇ 8.50 ਨਾਲ ਦੂਜਾ ਅਤੇ ਕੁਲਦੀਪ ਕੌਰ 8.25 ਨਾਲ ਤੀਜ਼ਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜ਼ਿਆਂ ਵਿੱਚ ਕਾਲਜ ਦਾ ਨਾਮ ਮੋਹਰੀ ਕਾਲਜਾਂ ਵਿੱਚ ਆਉਂਦਾ ਹੈ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦੇ ਹੋਏ ਉਜਵਲ ਭਵਿੱਖ ਲਈ ਕਾਮਨਾ ਕੀਤੀ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ. ਅਵਤਾਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਹਰਬੰਸ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Check Also

ਦੀਵਾਲੀ ਮੌਕੇ ਵੱਡੀ ਗਿਣਤੀ ‘ਚ ਲੱਗੇ ਡੈਕੋਰੇਸ਼ਨ ਤੇ ਆਤਿਸ਼ਬਾਜ਼ੀ ਦੇ ਸਟਾਲ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੀਵਾਲੀ ਮੌਕੇ ਜਿਥੇ ਮਾਪਿਆਂ ਨੇ ਘਰ ਦੀ …