Saturday, October 26, 2024

ਪੰਘੂੜੇ ਵਿੱਚ ਆਈ ਇੱਕ ਹੋਰ ਨੰਨ੍ਹੀ ਪਰੀ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 193 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।20 ਅਕਤੂੂਬਰ ਨੂੰ ਨਵਜ਼ੰਮੀ ਬੱਚੀ ਨੂੰ ਪੰਘੂੜੇ ਵਿੱਚ ਕੋਈ ਰੱਖ ਗਿਆ ਸੀ।ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਗਿਆ ਗਿਆ ਸੀ ਅਤੇ ਇਸ ਵੇਲੇ ਇਹ ਬੱਚੀ ਬਿਲਕੁੱਲ ਤੰਦਰੁਸਤ ਹੈ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲਾਪਾ ਸਕੀਮ ਅਧੀਨ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।ਉਨ੍ਹਾਂ ਨੇ ਦੱਸਿਆ ਕਿ ਪੰਘੂੜੇ ਵਿੱਚ ਹੁਣ ਤੱਕ ਆਏ ਬੱਚਿਆਂ ਵਿੱਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰ ਮਸਲਾ ਹੈ।
ਸ੍ਰੀਮਤੀ ਸੋਨਮ ਐਸ.ਡੀ.ਐਮ ਮਜੀਠਾ ਨੇ ਪਾਰਵਤੀ ਹਸਪਤਾਲ ਦੇ ਸਟਾਫ ਦੀ ਪ੍ਰਸੰਸਾ ਕੀਤੀ ਕਿ ਉਨਾਂ ਨੇ ਪੰਜ ਦਿਨ ਇਸ ਬੱਚੀ ਦੀ ਪੂਰੀ ਸਾਂਭ ਸੰਭਾਲ ਕੀਤੀ ਹੈ।
ਦੱਸਣਯੋਗ ਹੈ ਕਿ ਪੰਘੂੜੇ ਵਿੱਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।ਹਸਪਤਾਲ ਵੱਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਸਾਰਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ।ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ ਬੱਚਿਆਂ ਦੀ ਗਿਣਤੀ 193 ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨਲਾਈਨ ਵੈਬਸਾਈਟ www.care.nic.in <http://www.care.nic.in/> ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਇਸ ਮੌਕੇ ਸ੍ਰੀਮਤੀ ਗੁਰਦਸ਼ਨ ਕੌਰ ਬਾਵਾ, ਅਜੈ ਡੁਡੇਜਾ, ਹਰਜੀਤ ਸਿੰਘ ਗਰੋਵਰ ਵੀ ਹਾਜ਼ਰ ਸਨ।

Check Also

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 26 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ …