ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਲ ਵਿਖੇ ਸਲਾਨਾ ਐਥਲੈਟਿਕਸ ਮੀਟ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਇਮਾਨਦਾਰੀ ਨਾਲ ਭਾਗ ਲਿਆ ਗਿਆ।ਇਸ ਅਥਲੈਟਿਕਸ ਮੀਟ ਵਿੱਚ ਸੈਕ ਰੇਸ, 100 ਮੀਟਰ, 200 ਮੀਟਰ, 400 ਮੀਟਰ ਦੌੜ, ਲੌਂਗ ਜੰਪ ਅਤੇ ਸ਼ਾਟਪੁੱਟ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਨਰਸਰੀ ਤੋਂ ਲੈ ਕੇ ਵੱਡੀਆਂ ਕਲਾਸਾਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਪ੍ਰਾਪਤ ਕੀਤੀਆਂ। ਇਸ ਸਮੇਂ ਪ੍ਰਿੰਸੀਪਲ ਮੈਡਮ ਅਰਸ਼ਪ੍ਰੀਤ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।
Check Also
ਦੀਵਾਲੀ ਮੌਕੇ ਵੱਡੀ ਗਿਣਤੀ ‘ਚ ਲੱਗੇ ਡੈਕੋਰੇਸ਼ਨ ਤੇ ਆਤਿਸ਼ਬਾਜ਼ੀ ਦੇ ਸਟਾਲ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੀਵਾਲੀ ਮੌਕੇ ਜਿਥੇ ਮਾਪਿਆਂ ਨੇ ਘਰ ਦੀ …