ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵਲੋਂ ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਡਾਕਟਰ ਹਰਬੰਸ ਸਿੰਘ ਚਹਿਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸੱਤਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ ਤੇ ਡਾ. ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ।ਖੇਤੀਬਾੜੀ ਵਿਕਾਸ ਅਫਸਰ ਡਾ. ਪਰਮਿੰਦਰ ਸਿੰਘ ਬੁੱਟਰ, ਰਮਨਦੀਪ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਅਤੇ ਹਰਸਿਮਰਨ ਸਿੰਘ ਨੇ ਵਿਦਿਆਰਥੀਆਂ ਨਾਲ ਇਸ ਭਖ਼ਦੇ ਮਸਲੇ ‘ਤੇ ਵਿਚਾਰ ਸਾਂਝੇ ਕੀਤੇ ਅਤੇ ਮੁਕਾਬਲੇ ਚੋਂ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਸਕੂਲ ਇੰਚਾਰਜ਼ ਸ੍ਰੀਮਤੀ ਮੀਨਾ ਗਰਗ ਨੇ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਜੀਵਨ ਸਿੰਘ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਰਜਿੰਦਰ ਕੌਰ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ ਸਕੂਲ ਦੇ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …