ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੁੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੌਥੇ ਸੀ.ਕੇ.ਡੀ ਸਭਿਆਚਾਰਕ ਮੇਲੇ ਦਾ ਆਯੋਜਨ ਬੜੀ ਧੂਮ-ਧਾਮ ਨਾਲ ਹੋਇਆ।ਇਸ ਸਭਿਆਚਾਰਕ ਮੇਲੇ ਦਾ ਸ਼ੁਭ ਆਰੰਭ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਜੀ ਨਿੱਝਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਕੀਤਾ ਜੋ ਅੱਜ ਦੇ ਸਮਾਰੋਹ ੱਿਵੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਹਨਾਂ ਕਿਹਾ ਕਿ ਸੀ.ਕੇ.ਡੀ ਸਭਿਆਚਰਕ ਮੇਲੇ ਨੂੰ ਆਯੋਜਿਤ ਕਰਨ ਦਾ ਮੰਤਵ ਵਿਦਿਆਰਥੀਆਂ ਅੰਦਰਲੇ ਹੁਨਰ ਅਤੇ ਪ੍ਰਤਿਭਾ ਦੇ ਪ੍ਰਗਟਾਵੇ ਲਈ ਇਕ ਮੰਚ ਪ੍ਰਦਾਨ ਕਰਨਾ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨਾ ਹੈ।ਉਹਨਾਂ ਦੀਵਾਨ ਵੱਲੋਂ ਪੰਜਾਬੀ ਸਭਿਆਚਾਰ ਦੇ ਪ੍ਰਸਾਰ ਅਤੇ ਯੁਵਾ ਪੀੜੀ ਦੇ ਹੁਨਰ ਨੂੰ ਨਿਖਾਰਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੁੂਰ ਸ਼ਲਾਘਾ ਕੀਤੀ।ਇਸ ਸਮਾਰੋਹ ਦਾ ਆਯੋਜਨ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਚੀਫ਼ ਖਾਲਸਾ ਦੀਵਾਨ ਚੇੈਰੀਟੇਬਲ ਸੁਸਾਇਟੀ ਦੀ ਨਿਗਰਾਨੀ ਵਿੱਚ ਕੀਤਾ ਗਿਆ।ਸਕੂਲ ਵਿੱਚ ਸਭ ਪਾਸੇ ਪੰਜਾਬੀ ਸਭਿਆਚਾਰ ਦੀ ਝਲਕ ਦਿਖਾਈ ਦੇ ਰਹੀ ਸੀ।ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸੱਜੇ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪੰਜਾਬ ਦੇ ਮਾਨ- ਮੱਤੇ ਸਭਿਆਚਾਰ ਦਾ ਪ੍ਰਦਰਸ਼ਨ ਕਰ ਰਹੇ ਸਨ।ਇਸ ਮੇਲੇ ਵਿੱਚ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹੇ ਦੇ ਸਮੂਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਲਗਭਗ 700 ਪ੍ਰਤੀਯੋਗੀਆਂ ਨੇ ਹਿੱਸਾ ਲਿਆ ਅਤੇ 17 ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਵਿੱਚ ਭਾਸ਼ਣ ਮੁਕਾਬਲੇ, ਕਵਿਤਾ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਸੰਗੀਤ ਵਿਭਾਗ ਵੱਲੋਂ ਸੂਫੀ ਗਾਇਨ, ਲੋਕ ਨਾਚ ਅਤੇ ਕੰਪਿਊਟਰ ਵਿਭਾਗ ਵੱਲੋਂ ਪੀ.ਪੀ.ਟੀ ਮੁਕਾਬਲਿਆਂ ਦੀ ਬਹੁਤ ਵਧੀਆ ਪੇਸ਼ਕਾਰੀ ਕੀਤੀ ਗਈ।ਸੀ.ਕੇ.ਡੀ ਸਭਿਆਚਾਰਕ ਮੇਲੇ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ: ਪਬਲਿਕ ਸਕੂਲ ਜੀ.ਟੀ ਰੋਡ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਓਵਆਰਲ ਟਰਾਫੀ ਹਾਸਲ ਕੀਤੀ ।
ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀਸ਼ਨਲ ਆਨਰੇਰੀ ਸਕੱਤਰ ਅਤੇ ਮੈਂਬਰ ਇੰਚਾਰਜ਼ ਜੀ.ਟੀ ਰੋਡ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ ਅਤੇ ਗੁਰਪ੍ਰੀਤ ਸਿੰਘ ਸੇਠੀ, ਰਣਦੀਪ ਸਿੰਘ, ਹਰਮਨਜੀਤ ਸਿੰਘ, ਤਰਲੋਚਨ ਸਿੰਘ ਮੋਹਨਜੀਤ ਸਿੰਘ ਭੱਲਾ, ਪ੍ਰਦੀਪ ਸਿੰਘ ਵਾਲੀਆ, ਇੰਦਰਜੀਤ ਸਿੰਘ ਅੜੀ, ਨਿਰੰਜਨ ਸਿੰਘ, ਸਰਬਜੀਤ ਸਿੰਘ, ਅਜੀਤਪਾਲ ਸਿੰਘ ਅਨੇਜਾ, ਜਤਿੰਦਰਬੀਰ ਸਿੰਘ, ਏ.ਐਸ ਮਾਨ, ਸਰਜੋਤ ਸਿੰਘ ਸਾਹਣੀ, ਡਾਇਰੈਕਟਰ ਡਾ: ਅੰਮ੍ਰਿਤਪਾਲ ਸਿੰਘ ਚਾਵਲਾ, ਪ੍ਰਿੰਸੀਪਲ ਕਵਲਪ੍ਰੀਤ ਕੌਰ, ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …