Friday, December 13, 2024

ਵਿਧਾਇਕ ਡਾ. ਨਿੱਝਰ ਨੇ ਨਵੇਂ ਬਿਜਲੀ ਟਰਾਂਸਫਾਰਮਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਗਿਲਵਾਲੀ ਗੇਟ ਗੁੱਜ਼ਰਪੁਰਾ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਬਣੇ 200 ਕੇ.ਵੀ ਟਰਾਂਸਫਾਰਮਰ ਦਾ ਉਦਘਾਟਨ ਕੀਤਾ ਗਿਆ।ਡਾ. ਨਿੱਝਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀ ਜ਼ੋਰਦਾਰ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਥੇ ਇਹ ਨਵਾਂ ਟਰਾਂਸਫਾਰਮਰ ਲਗਾਇਆ ਗਿਆ ਹੈ।ਉਨਾਂ ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਿਵਾਇਆ ਕਿ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਡਾ. ਨਿੱਝਰ ਨੇ ਦੱਸਿਆ ਕਿ ‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਹ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹਨ। ਉਨਾਂ ਕਿਹਾ ਕਿ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜ਼ਕਾਲ ਦੌਰਾਨ ਹੀ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ।ਜਿਸ ਵਿੱਚ 45 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਸੜਕ ਸੁਰੱਖਿਆ ਫੋਰਸ, 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤਾਂ ਸ਼ਾਮਲ ਹਨ।ਉਨਾਂ ਕਿਹਾ ਕਿ ਚੋਣਾਂ ਦੌਰਾਨ ਜੋ ਜੋ ਵੀ ਗਰੰਟੀਆਂ ਕੀਤੀਆਂ ਸਨ, ਹਰ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਨਵਨੀਤ ਸ਼ਰਮਾ, ਰੋਬਿਨ, ਪ੍ਰੇਮ ਕੁਮਾਰ, ਇੰਦਰ ਮਰਵਾਹਾ, ਸੰਦੀਪ ਸ਼ਿਵ, ਬੰਟੀ ਅਲੀ, ਐਸ.ਡੀ.ਓ ਹਨੀਸ਼ ਮਹਾਜਨ, ਜੇ.ਈ ਪਰਮਿੰਦਰ ਸਿੰਘ ਹਾਜ਼ਰ ਸਨ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …