ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਦਫਤਰ ਜਿਲ੍ਹਾ ਸਿੱਖਿਆ ਅਫਸਰ ਸੰਗੂਰਰ ਵਲੋਂ ਸਕੂਲਾਂ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ 68ਵੀਂ ਜਿਲ੍ਹਾ ਪੱਧਰੀ ਸਕੂਲ ਐਥਲੈਟਿਕਸ ਮੀਟ (2024-25) ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ (ਸੀ.ਬੀ.ਐਸ.ਸੀ) ਦੇ ਹੁਸਨਪ੍ਰੀਤ ਸਿੰਘ ਨੇ ਹੈਮਰ ਥਰੋ ਵਿੱਚੋਂ ਸਿਲਵਰ ਮੈਡਲ ਹਾਸਿਲ ਕੀਤਾ।ਹੁਸਨਪ੍ਰੀਤ ਸਿੰਘ ਨੂੰ ਸਟੇਟ ਪੱਧਰੀ ਖੇਡਾਂ ਲਈ ਵੀ ਚੁਣਿਆ ਗਿਆ।ਉਸ ਨੂੰ ਸਵੇਰ ਦੀ ਸਭਾ ਵਿੱਚ ਮੈਡਲ ਤੇ ਸਰਟੀਫੀਕੇਟ ਦਿੱਤਾ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਤੇ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਡੀ.ਪੀ ਟੀਚਰ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …