
ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਜੀ ਦੀ ਅਗਾਵਈ ਹੇਠ ਨਵੇਂ ਸਾਲ ਦੀ ਸ਼ੁਰੂਆਤ ਪਵਿੱਤਰ ਹਵਨ ਕਰਕੇ ਕੀਤੀ ਗਈ, ਜਿਸ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਸਭ ਬੱਚਿਆਂ ਕੋਲੋਂ ਪਵਿੱਤਰ ਹਵਨ ਵਿੱਚ ਅਹੂਤੀ ਪਵਾਈ ਗਈ। ਡਾ. ਨੀਰਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਨਵੇਂ ਸਾਲ ਦੇ ਮੌਕੇ ਅਜਿਹੇ ਸੰਕਲਪ ਲੈਣ ਦਾ ਸੁਨੇਹਾ ਦਿੱਤਾ, ਜੋ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੇ ਘਰ, ਸਮਾਜ ਤੇ ਦੇਸ਼ ਲਈ ਵੀ ਫ਼ਾਇਦੇਮੰਦ ਸਾਬਿਤ ਹੋਣ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ ਅਤੇ ਮਿਹਨਤ ਨਾਲ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਗੱਲ ਕੀਤੀ ।
ਇਸ ਮੌਕੇ ਤੇ ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ, ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ ਨੇ ਵੀ ਆਪਣੇ ਸੰਦੇਸ਼ ਵਿਚ ਬੱਚਿਆਂ ਨੂੰ ਮਿਹਨਤੀ ਅਤੇ ਕਦਰਾਂਸ਼ਕੀਮਤਾਂ ਵਾਲੇ ਸ੍ਰੇਸ਼ਟ ਇਨਸਾਨ ਬਣਨ ਦੀ ਪ੍ਰੇਰਨਾ ਦਿੱਤੀ ।ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਕੇ. ਐਨ. ਕੌਲ ਓ.ਐਸ.ਡੀ. ਡੀ.ਏ.ਵੀ. ਯੂਨੀਵਰਸਿਟੀ ਜਲੰਧਰ ਨੇ ਵੀ ਬੱਚਿਆਂ ਨੂੰ ਨਵੇਂ ਸਾਲ ਦੀਆਂ ਸ਼ੁਭ ਸ਼ਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media