Tuesday, February 18, 2025

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ ਅਤੇ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਚੱਲਣ ਦੀ ਵਚਨਬੱਧਤਾ ਪ੍ਰਗਟਾਈ।

Check Also

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …