ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਜਨਰਲ ਇਜਲਾਸ ਦੌਰਾਨ ਜਲੰਧਰ ਨਾਲ ਸਬੰਧਤ ਕੁਲਵੰਤ ਸਿੰਘ ਮੰਨਣ ਨੂੰ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁੱਕਤ ਕੀਤਾ ਗਿਆ।ਉਹ 2004 ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਨ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।1960 ਵਿੱਚ ਮਹਿੰਦਰ ਸਿੰਘ ਅਤੇ ਮਾਤਾ ਮਹਿੰਦਰ ਕੌਰ ਦੇ ਗ੍ਰਹਿ ਵਿਖੇ ਜਨਮੇ ਕੁਲਵੰਤ ਸਿੰਘ ਮੰਨਣ ਧਰਮ ਪ੍ਰਚਾਰ ਲਈ ਹਮੇਸ਼ਾਂ ਕਾਰਜਸ਼ੀਲ ਰਹੇ ਅਤੇ ਜਲੰਧਰ ਦੀਆਂ ਸਭਾ-ਸੁਸਾਇਟੀਆਂ ਨਾਲ ਮਿਲ ਕੇ ਹਰ ਸਾਲ ਗੁਰਮਤਿ ਸਮਾਗਮ ਕਰਵਾਉਂਦੇ ਆ ਰਹੇ ਹਨ।ਆਨਰੇਰੀ ਮੁੱਖ ਸਕੱਤਰ ਚੁਣੇ ਜਾਣ ਬਾਅਦ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੇਹੱਦ ਜ਼ਿੰਮੇਵਾਰੀ ਵਾਲੇ ਅਹੁੱਦੇ ’ਤੇ ਸਿੱਖ ਸੰਸਥਾ ਦੀਆਂ ਰਵਾਇਤਾਂ ਦੀ ਰੌਸ਼ਨੀ ਵਿੱਚ ਸੇਵਾ ਨਿਭਾਉਣ ਦੀ ਕੋਸ਼ਿਸ਼ ਕਰਨਗੇ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …