ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਸਾਲਾਨਾ ਪੁਰਸਕਾਰਾਂ ਲਈ ਸਾਹਿਤਕਾਰਾਂ ਦੇ ਨਾਵਾਂ ਦਾ ਐਲਾਨ
ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵਲੋਂ ਲੇਖਕ ਭਵਨ ਸੰਗਰੂਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ
ਜਨਮ ਦਿਨ ਨੂੰ ਸਮਰਪਿਤ ਸਮਾਗਮ ਹੋਇਆ, ਜਿਸ ਦੀ ਪ੍ਰਧਾਨਗੀ ਮੂਲ ਚੰਦ ਸ਼ਰਮਾ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਨੇ ਕੀਤੀ।ਸਮਾਗਮ ਵਿੱਚ ਮਹਿੰਦਰ ਸਿੰਘ ਭੱਠਲ ਪ੍ਰਧਾਨ ਖੇਤੀਬਾੜੀ ਕਿਸਾਨ ਫਰੰਟ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਬਾਬਾ ਬੰਦਾ ਸਿੰਘ ਬਹਾਦਰ ਬਾਰੇ ਵਿਚਾਰ-ਚਰਚਾ ਦਾ ਆਰੰਭ ਕਰਦਿਆਂ ਪੰਥਕ ਕਵੀ ਲਾਭ ਸਿੰਘ ਝੱਮਟ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਕਲਿਆਣਕਾਰੀ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਭੂਮਿਕਾ ਬੜੀ ਅਹਿਮ ਹੈ।ਮਹਿੰਦਰ ਸਿੰਘ ਭੱਠਲ ਨੇ ਕਿਹਾ ਹਲਵਾਹਕਾਂ ਨੂੰ ਜ਼ਮੀਨਾਂ ਦੇ ਹੱਕ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਨਕਲਾਬੀ ਕਦਮ ਚੁੱਕਿਆ ਸੀ।ਅਮਰ ਗਰਗ ਕਲਮਦਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਸੰਘਰਸ਼ ਦੀ ਨਬਜ਼ ਨੂੰ ਪਛਾਣਨ ਵਾਲੇ ਲੋਕ ਨਾਇਕ ਸਨ। ਆਪਣੇ ਪ੍ਰਧਾਨਗੀ ਭਾਸ਼ਣ ‘ਚ ਬੋਲਦਿਆਂ ਮੂਲ ਚੰਦ ਸ਼ਰਮਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਸ਼ੁਰੂ ਹੋਏ ਸੰਵਾਦ ਨੂੰ ਵਿਆਪਕ ਰੂਪ ਦੇਣ ਦੀ ਲੋੜ ਹੈ।
ਕਰਮ ਸਿੰਘ ਜ਼ਖ਼ਮੀ, ਸਰਬਜੀਤ ਸਿੰਘ ਨਮੋਲ, ਪਵਨ ਕੁਮਾਰ ਹੋਸ਼ੀ, ਮੂਲ ਚੰਦ ਸ਼ਰਮਾ, ਬਿੱਕਰ ਸਿੰਘ ਸਟੈਨੋ, ਰਜਿੰਦਰ ਸਿੰਘ ਰਾਜਨ, ਸੁਖਵਿੰਦਰ ਸਿੰਘ ਲੋਟੇ, ਜਗਜੀਤ ਸਿੰਘ ਲੱਡਾ, ਅਮਰ ਗਰਗ ਕਲਮਦਾਨ, ਲਾਭ ਸਿੰਘ ਝੱਮਟ, ਚਰਨਜੀਤ ਸਿੰਘ ਮੀਮਸਾ, ਸ਼ਸ਼ੀ ਬਾਲਾ, ਨਵਜੋਤ ਕੌਰ, ਗੁਰਮੀਤ ਸਿੰਘ ਸੋਹੀ, ਸਰਬਜੀਤ ਸੰਗਰੂਰਵੀ, ਗੋਬਿੰਦ ਸਿੰਘ ਤੂਰਬਨਜਾਰਾ, ਬਲਜੀਤ ਸਿੰਘ ਬਾਂਸਲ, ਬਲਜਿੰਦਰ ਬੱਲੀ ਈਲਵਾਲ, ਨਿਰਭੈ ਸਿੰਘ ਭੱਠਲ ਅਤੇ ਬਹਾਦਰ ਸਿੰਘ ਧੌਲਾ ਆਦਿ ਕਵੀਆਂ ਨੇ ਆਪਣੀਆਂ ਖ਼ੂਬਸੂਰਤ ਰਚਨਾਵਾਂ ਨਾਲ ਹਾਜ਼ਰੀ ਲਵਾਈ।ਅੰਤ ‘ਚ ਕਰਮ ਸਿੰਘ ਜ਼ਖ਼ਮੀ ਨੇ ਆਏ ਸਾਰੇ ਸਾਹਿਤਕਾਰਾਂ ਲਈ ਧੰਨਵਾਦੀ ਸ਼ਬਦ ਕਹੇ ਅਤੇ ਮੰਚ ਸੰਚਾਲਨ ਸੁਖਵਿੰਦਰ ਸਿੰਘ ਲੋਟੇ ਨੇ ਕੀਤਾ।
ਸਮਾਗਮ ਉਪਰੰਤ ਸਭਾ ਦੀ ਕਾਰਜ਼ਕਾਰਨੀ ਦੀ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਸਭਾ ਦੇ 24 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੀ ਰੂਪ-ਰੇਖਾ ਸਬੰਧੀ ਵਿਚਾਰ-ਵਟਾਂਦਰਾ ਹੋਇਆ।ਸਭਾ ਵਲੋਂ ਦਿੱਤੇ ਜਾਣ ਵਾਲੇ ਸਾਲਾਨਾ ਪੁਰਸਕਾਰਾਂ ਸਬੰਧੀ ਸਰਬਸੰਮਤੀ ਨਾਲ ਸਾਹਿਤਕਾਰਾਂ ਦੇ ਨਾਵਾਂ ਦੀ ਚੋਣ ਵੀ ਕੀਤੀ ਗਈ, ਜਿਸ ਮੁਤਾਬਿਕ ਡਾ. ਪ੍ਰੀਤਮ ਸੈਣੀ ਵਾਰਤਕ ਪੁਰਸਕਾਰ ਪੰਮੀ ਫੱਗੂਵਾਲੀਆ ਨੂੰ, ਲੋਕ ਕਵੀ ਸੰਤ ਰਾਮ ਉਦਾਸੀ ਪੁਰਸਕਾਰ ਸ੍ਰੀਮਤੀ ਵਿਰਕ ਪੁਸ਼ਪਿੰਦਰ ਨੂੰ, ਗੁਰਮੇਲ ਮਡਾਹੜ ਗਲਪ ਪੁਰਸਕਾਰ ਰਣਜੀਤ ਆਜ਼ਾਦ ਕਾਂਝਲਾ ਨੂੰ ਅਤੇ ਕਵੀ ਗੁਰਬੀਰ ਸਿੰਘ ਬੀਰ ਵਿਰਾਸਤੀ ਪੁਰਸਕਾਰ ਭਾਈ ਚਮਕੌਰ ਸਿੰਘ ਚਮਨ ਦੇ ਢਾਡੀ ਜਥੇ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ।
ਪਾਸ ਕੀਤੇ ਗਏ ਇੱਕ ਹੋਰ ਮਤੇ ਵਿੱਚ ਫ਼ੈਸਲਾ ਕੀਤਾ ਗਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੀ ਸਰਪ੍ਰਸਤੀ ਹੇਠ ਹੋਣ ਵਾਲੇ ਇਸ ਸਾਲਾਨਾ ਸਮਾਗਮ ਦੀ ਪ੍ਰਧਾਨਗੀ ਡਾ. ਭੀਮਇੰਦਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਕਰਨਗੇ ਅਤੇ ਬੀਬੀ ਨਰਿੰਦਰ ਕੌਰ ਭਰਾਜ਼ ਵਿਧਾਇਕਾ ਵਿਧਾਨ ਸਭਾ ਹਲਕਾ ਸੰਗਰੂਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media