Sunday, December 22, 2024

ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਨੇ ਵੰਡੀਆਂ ਸਿਲਾਈ ਮਸ਼ੀਨਾਂ

ਸਟੇਟ ਐਵਾਰਡੀ ਅਧਿਆਪਕਾ ਸ਼੍ਰੀਮਤੀ ਰਵਜੀਤ ਕੌਰ ਦਾ ਸਨਮਾਨ

ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਵਲੋਂ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਡਾ. ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ, ਜਦਕਿ ਡਾ. ਪੀ.ਕੇ ਜੈਨ, ਡਾ. ਮਨੋਜ ਗੋਇਲ ਅਤੇ ਹੋਰ ਸ਼ਖਸ਼ੀਅਤਾਂ ਵਿਸ਼ੇਸ਼ ਮਹਿਮਾਨਾਂ ਵਿੱਚ ਸ਼ਾਮਲ ਸਨ।50 ਕੁੜੀਆਂ ਨੂੰ 6 ਮਹੀਨਿਆਂ ਦਾ ਸਿਖਲਾਈ ਕੋਰਸ ਮੁਕੰਮਲ ਕਰਨ ‘ਤੇ ਫਰੀ ਸਿਲਾਈ ਮਸ਼ੀਨਾਂ ਦੇ ਕੇ ਸਨਮਾਨਿਤ ਕੀਤਾ ਗਿਆ, ਤਾਂ ਜੋ ਉਹ ਆਪਣੀ ਆਉਣ ਵਾਲੀ ਜ਼ਿੰਦਗੀ ਵਿੱਚ ਇਸ ਹੁਨਰ ਰਾਹੀਂ ਆਪਣੇ ਪੈਰਾਂ ‘ਤੇ ਖੜੀਆਂ ਹੋ ਸਕਣ।ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਕੁੜੀਆਂ ਦੀ ਸਿੱਖਿਆ ਸਿਰਫ਼ ਪਰਿਵਾਰ ਹੀ ਨਹੀਂ, ਸਗੋਂ ਸਮਾਜ ਨੂੰ ਵੀ ਮਜ਼ਬੂਤ ਬਣਾਉਂਦੀ ਹੈ।
ਅਧਿਆਪਕਾ ਸ਼੍ਰੀਮਤੀ ਰਵਜੀਤ ਕੌਰ ਨੂੰ ਪੰਜਾਬ ਦਾ ਰਾਜ ਐਵਾਰਡ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ, ਜਿੰਨ੍ਹਾਂ ਨੇ ਆਪਣੀ ਸਕੂਲੀ ਸੇਵਾ ਦੌਰਾਨ ਆਰਥਿਕ ਤੌਰ ‘ਤੇ ਕਮਜ਼ੋਰ ਕੁੜੀਆਂ ਦੀ ਪੂਰੀ ਫੀਸ ਚੁੱਕਣ ਦਾ ਵਾਅਦਾ ਕੀਤਾ।ਹੁਣ ਤੱਕ ਉਹ 200 ਤੋਂ ਵੱਧ ਵਿਦਿਆਰਥਣਾਂ ਦੀ ਸਿੱਖਿਆ ਦੇ ਲਈ ਆਪਣਾ ਯੋਗਦਾਨ ਪਾਇਆ ਹੈ।ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਵਲੌਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਪ੍ਰਸ਼ੰਸ਼ਾ ਕੀਤੀ ਗਈ।
ਇਸ ਸਮੇਂ ਬਾਬਾ ਫਰੀਦ ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ, ਸਟੇਟ ਅਵਾਰਡੀ ਅਧਿਆਪਕ ਮਾਸਟਰ ਅਵਨੀਸ਼ ਕੁਮਾਰ, ਚਮਕੌਰ ਸਿੰਘ ਸ਼ਾਹਪੁਰ, ਬਲਵੰਤ ਸਿੰਘ ਬੀਟਾ, ਨਿਰਪਾਲ ਸਿੰਘ, ਕੌਂਸਲਰ ਗੁਰਮੀਤ ਸਿੰਘ ਫੌਜੀ, ਗੁਰਪਾਲ ਸਿੰਘ ਅਨਿਲ ਸ਼ਰਮਾ, ਪ੍ਰਮੋਦ ਕੁਮਾਰ ਆਦਿ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …