ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ‘ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ।ਇਸ ਟੂਰਨਾਮੈਂਟ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ 13 ਕਾਲਜਾਂ ਦੀਆਂ ਟੀਮਾਂ ਆਪਣੀਆਂ ਖੇਡਾਂ ਦਾ ਮੁਜ਼ਾਹਰਾ ਕਰਨਗੀਆਂ।ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਟੂਰਨਾਮੈਂਟ ਦਾ ਗੁਬਾਰੇ ਛੱਡ ਕੇ ਉਦਘਾਟਨ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ ਅਤੇ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ, ਇਸ ਦੀਵਾਲੀ ਟੂਰਨਾਮੈਂਟ ’ਚ ਕ੍ਰਿਕੇਟ, ਬਾਸਕਟਬਾਲ, ਬੈਡਮਿੰਟਨ, ਵਾਲੀਵਾਲ, ਟੱਗ-ਆਫ-ਵਾਰ ਅਤੇ ਅਥਲੈਟਿਕਸ ਆਦਿ ਵੱਖ-ਵੱਖ ਖੇਡ ਮੁਕਾਬਲਿਆਂ ’ਚ ਵਿਦਿਆਰਥੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨਗੇ।
ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਅੱਜ ਦੇ ਦੌਰ ’ਚ ਖੇਡਾਂ ਦੀ ਘਟਦੀ ਰੁਚੀ ਵਿਦਿਆਰਥੀਆਂ ’ਚ ਸਰੀਰਿਕ ਅਤੇ ਮਾਨਸਿਕ ਰੋਗਾਂ ਦਾ ਕਾਰਨ ਬਣ ਰਹੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲਿਆਂ ’ਚ ਹਿੱਸਾ ਲੈ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦੀ ਸਮਾਪਤੀ ਮੌਕੇ ਵਿੱਚ 29 ਅਕਤੂਬਰ ਨੂੰ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਨਗੇ।
ਇਸ ਮੁਕਾਬਲੇ ’ਚ ਕੌਂਸਲ ਅਧੀਨ ਖ਼ਾਲਸਾ ਕਾਲਜ ਅੰਮ੍ਰਿਤਸਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸ, ਖ਼ਾਲਸਾ ਕਾਲਜ ਆਫ ਫਿਜੀਕਲ ਐਜੂਕੇਸ਼ਨ, ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਮੋਹਾਲੀ, ਖ਼ਾਲਸਾ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਟੀਮਾਂ ਆਪਣੇ ਜੌਹਰ ਵਿਖਾਉਣਗੇ।
ਇਸ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਇਹ ਦੀਵਾਲੀ ਟੂਰਨਾਮੈਂਟ ਖ਼ਾਲਸਾ ਕਾਲਜ ਦੀ ਵੱਖਰੀ ਪਹਿਚਾਣ ਬਣ ਚੁੱਕਾ ਹੈ।ਇਸ ਮੌਕੇ ਕਾਲਜ ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਪ੍ਰਿੰਸੀਪਲ ਗੁਰਦੇਵ ਸਿੰਘ ਆਦਿ ਤੋਂ ਵੱਡੀ ਗਿਣਤੀ ’ਚ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …