Thursday, July 31, 2025
Breaking News

ਗੁਰਿੰਦਰ ਸਿੰਘ ਬਾਵਾ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ ਦੀ 15 ਪੀੜ੍ਹੀ ਦੇ ਵੰਸ਼ਜ਼ ਉਘੇ ਫਿਲਮ ਇੰਡਸਟਰੀ ਦੇ ਥੰਮ੍ਹ ਮੰਨੇ ਜਾਂਦੇ ਮੁੰਬਈ ਦੇ ਨਾਮਵਰ ਸਨਅਤਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਗੁ: ਮੱਲ ਅਖਾੜਾ ਸਾਹਿਬ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ।ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਬੁੱਢਾ ਦਲ ਦੇ ਜੁਝਾਰੂ ਤੇ ਸ਼ਾਨਾਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਗੁਰਿੰਦਰ ਸਿੰਘ ਬਾਵਾ ਨੂੰ ਲੇਖਕ ਦਿਲਜੀਤ ਸਿੰਘ ਬੇਦੀ ਦੀਆਂ ਲਿਖੀਆਂ ਕਿਤਾਬਾਂ ਵਿਰਾਸਤ ਬੁੱਢਾ ਦਲ, ਬਾਬਾ ਬਿਨੋਦ ਸਿੰਘ ਦਾ ਜੀਵਨ ਤੇ ਸੰਘਰਸ਼ ਬੁੱਢਾ ਦਲ ਦੀ ਤਵਾਰੀਖ, ਅਕਾਲੀ ਬਾਬਾ ਫੂਲਾ ਸਿੰਘ ਦਾ ਜੀਵਨ ਸੰਘਰਸ਼ ਭੇਟ ਕੀਤੀਆਂ ਗਈਆਂ।ਇਸ ਸਮੇਂ ਬੀਬੀ ਪਰਮਜੀਤ ਕੌਰ ਪਿੰਕੀ, ਹਰਮੀਤ ਸਿੰਘ ਸਲੂਜਾ, ਬੀਬੀ ਹਰਭਜਨ ਕੌਰ ਬਾਵਾ, ਰਕੇਸ਼ ਵਰਮਾ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …