ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਵਿਖੇ ਰਹਿ ਰਹੀਆਂ ਸਹਿਵਾਸਣਾਂ (ਬੌਧਿਕ ਅਸਮਰੱਥਾ) ਵਲੋਂ ਦਿਵਾਲੀ ਦੇ ਤਿਉਹਾਰ ਮੋਕੇ ਹੱਥੀਂ ਤਿਆਰ ਕੀਤੇ ਦੀਵੇ, ਬੱਤੀਆਂ, ਹਾਰ ਤੇ ਡੈਕੋਰੇਸ਼ਨ ਦੇ ਸਮਾਨ ਆਦਿ ਦੀ ਪ੍ਰਦਰਸ਼ਨੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ।ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨਜੀਤ ਕੋਰ ਵਲੋਂ ਸਹਿਵਾਸਣਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਭਵਿੱਖ ਵਿੱਚ ਇਹਨਾਂ ਦੇ ਹੁਨਰ ਨੂੰ ਹੋਰ ਨਿਖਾਰਣ ਲਈ ਯੋਗ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਵਾਲੀ ਮੌਕੇ ਸਹਿਵਾਸਣਾਂ ਵਲੋਂ ਬਣਾਏ ਗਏ ਸਾਮਾਨ ਨੂੰ ਜ਼ਰੂਰ ਖਰੀਦਣ ਤਾਂ ਜੋ ਉਨਾਂ ਦਾ ਉਤਸ਼ਾਹ ਵਧਾਇਆ ਜਾ ਸਕੇੇ।ਇਸ ਮੋਕੇ ਮਿਸ ਸਵਿਤਾ ਰਾਣੀ ਸੁਪਰਡੈਂਟ ਹੋਮ ਵੀ ਮੋਜ਼ੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …