ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਦੀਵਾਲੀ ਦੇ
ਤਿਉਹਾਰ ਦੀ ਆਮਦ ਮੌਕੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਵਿਖੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਵਲੋਂ ਬਣਾਈਆਂ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ।ਸਮੂਹ ਸਟਾਫ ਅਤੇ ਹੋਰਾਂ ਵਲੋਂ ਇਹਨਾਂ ਕਲਾਤਮਿਕ ਵਸਤੂਆਂ ਦੀ ਖਰੀਦ ਕੀਤੀ ਗਈ।ਇਹ ਪ੍ਰਦਰਸ਼ਨੀ ਮੈਡਮ ਸਰਵਜੀਤ ਸੇਖੋਂ, ਨਵਕਿਰਨ, ਕਾਮਨੀ ਗੋਇਲ, ਰਾਜਵਿੰਦਰ ਕੌਰ, ਦਿਨੇਸ਼ ਕੁਮਾਰ, ਅਨੀਸ਼ ਕੁਮਾਰ ਹੋਰਾਂ ਦੀ ਪ੍ਰੇਰਨਾ ਅਤੇ ਅਗਵਾਈ ਵਿੱਚ ਸਫਲਤਾ ਪੂਰਵਕ ਨੇਪਰੇ ਚੜ੍ਹੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media