ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਵਿਦਿਆਰਥਣ ਨੇ ਯੂ.ਜੀ ਨੈਟ ਵਲੋਂ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੇ ਲਾਜ਼ਮੀ
ਨੈਸ਼ਨਲ ਇਲਿਜੀਬਿਲਟੀ ਦੀ ਪ੍ਰੀਖਿਆ ਪਾਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ।ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਕਾਲਜ ਦੀ ਕਾਰਜ਼ਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ ਨੇ ਐਮ.ਏ ਅੰਗਰੇਜ਼ੀ ਦੇ ਵਿਦਿਆਰਥੀ ਅਮਨਪ੍ਰੀਤ ਕੌਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੋਜਗਾਰ ਮੁਹੱਈਆ ਕਰਵਾਊਣ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ।ਉਨ੍ਹਾਂ ਨੇ ਅਧਿਆਪਕਾਂ ਦੀ ਵੱਲੋਂ ਕੀਤੀ ਜਾਂਦੀ ਅਣਥੱਕ ਮਿਹਨਤ ਲਈ ਸ਼ਲਾਘਾ ਕਰਦਿਆਂ ਮੁਬਾਰਕਬਾਦ ਦਿੱਤੀ।
ਵਿਭਾਗ ਦੇ ਮੁਖੀ ਪ੍ਰੋਫੈਸਰ ਸੁਪਨਿੰਦਰਜੀਤ ਕੌਰ ਨੇ ਅਮਨਪ੍ਰੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਉਹ ਐਮ.ਏ ਅੰਗਰੇਜ਼ੀ ਦੀ ਵਿਦਿਆਰਥਣ ਹੈ ਅਤੇ ਆਪਣੀ ਲਗਨ ਅਤੇ ਮਿਹਨਤ ਕਰਕੇ ਵਿਦਿਆਰਥੀਆਂ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਰਹੀ ਹੈ।
ਇਸ ਮੌਕੇ ਪ੍ਰੋ: ਮਕਲਿੰਦਰ ਸਿੰਘ, ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ ਔਲਖ ਪ੍ਰੋਫੈਸਰ ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media