ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਮੀਲ ਪੱਥਰ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਸਥਾਪਿਤ ਕੀਤੀ ਹੈ।ਖਾਲਸਾ ਕਾਲਜ ਅੰਮ੍ਰਿਤਸਰ ਅਤੇ ਆਉਣ ਵਾਲੇ ਭਵਿੱਖ ’ਚ ‘ਖਾਲਸਾ ਮੈਡੀਕਲ ਕਾਲਜ ਅਤੇ ਹਸਪਤਾਲ’ ਤੋਂ ਇਲਾਵਾ ਮੈਨੇਜ਼ਮੈਂਟ ਹੁਣ ਅੰਤਰਰਾਸ਼ਟਰੀ ਪੱਧਰ ਦੀ ‘ਖਾਲਸਾ ਯੂਨੀਵਰਸਿਟੀ’ ਦਾ ਐਲਾਨ ਕਰਕੇ ਮਾਣ ਮਹਿਸੂਸ ਕਰ ਰਹੀ ਹੈ।
‘ਖਾਲਸਾ ਯੂਨੀਵਰਸਿਟੀ’ ਉੱਚ ਸਿੱਖਿਆ ਅਤੇ ਖੋਜ਼ ਦੀ ਇੱਕ ਸੁਤੰਤਰ ਸੰਸਥਾ ਹੋਵੇਗੀ।ਮੈਨੇਜ਼ਮੈਂਟ ਨੇ ‘ਖਾਲਸਾ ਮੈਡੀਕਲ ਕਾਲਜ ਅਤੇ ਹਸਪਤਾਲ’ ਦਾ ਪ੍ਰੋਜੈਕਟ ਵੀ ਉਲੀਕਿਆ ਹੈ, ਜਿਸ ਨਾਲ ਮੈਡੀਕਲ ਸਿੱਖਿਆ ’ਚ ਇਹ ਇਸਦਾ ਨਿਵੇਕਲਾ ਕਦਮ ਹੋਵੇਗਾ।21 ਵਿੱਦਿਅਕ ਸੰਸਥਾਵਾਂ ਨੂੰ ਸਫ਼ਲਤਾਪੂਰਵਕ ਚਲਾ ਰਹੀ ਗਵਰਨਿੰਗ ਕੌਂਸਲ ਦੇ ਅਹੁੱਦੇਦਾਰ ਸਰਵ ਵਿਆਪੀ ਅਕਾਲ ਪੁਰਖ ਵਾਹਿਗੁਰੂ ਦੀਆਂ ਅਸੀਸਾਂ ਨਾਲ ਆਪਣੇ ਪੁਰਖਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਵਿਗਿਆਨਕ ਗਿਆਨ ਪ੍ਰਦਾਨ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।
ਗਵਰਨਿੰਗ ਕੌਂਸਲ ਅਤਿ-ਆਧੁਨਿਕ ‘ਇਨਫ਼ਾਰਮੇਸ਼ਨ ਟੈਕਨਾਲੋਜੀ ਇੰਸਟੀਚਿਊਟ’ (ਆਈ.ਟੀ ਇੰਸਟੀਚਿਊਟ) ਵੀ ਜਲਦ ਹੀ ਲੈ ਕੇ ਆ ਰਹੀ ਹੈ।ਕੌਂਸਲ ਅੱਜ ਦੇਸ਼ ਭਰ ’ਚ ਵਿੱਦਿਅਕ ਅਦਾਰਿਆਂ ਦਾ ਪ੍ਰਬੰਧਨ ਕਰਨ ਵਾਲੀ ਸਭ ਤੋਂ ਵੱਕਾਰੀ ਸੰਸਥਾਵਾਂ ’ਚੋਂ ਮੋਹਰੀ ਕਤਾਰ ਵਜੋਂ ਉਭਰੀ ਹੈ।ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਉੱਚ ਪੱਧਰੀ ‘ਗੁਰਮਤਿ ਸਟੱਡੀ ਸੈਂਟਰ’ ਵੀ ਚਲਾਇਆ ਜਾ ਰਿਹਾ ਹੈ।
ਮੈਨੇਜ਼ਮੈਂਟ ਵਲੋਂ ਧਾਰਮਿਕ ਪ੍ਰਚਾਰ, ਪ੍ਰਸਾਰ ਅਤੇ ਵਿਦਿਆਰਥੀਆਂ ਨੂੰ ਉੱਚ ਸੰਸਕਾਰਾਂ ਨਾਲ ਗੁਣਵਾਨ ਬਣਾਉਣ ਦੇ ਮਕਸਦ ਤਹਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਤੋਂ ਇੱਕ ਦਿਨ ਪਹਿਲਾਂ ਮਿਤੀ 14 ਨਵੰਬਰ 2024 ਦਿਨ ਵੀਰਵਾਰ ਨੂੰ ਖ਼ਾਲਸਾ ਕਾਲਜ ਸੰਸਥਾਵਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਜਾਵੇਗਾ।ਕੌਂਸਲ ਵਲੋਂ ਸਾਰੇ ਗੁਰਪੁਰਬ ਧਾਰਮਿਕ ਤੌਰ ’ਤੇ ਮਨਾਏ ਜਾਂਦੇ ਹਨ, ਜਿਨ੍ਹਾਂ ਦਾ ਸਿੱਧਾ ਪ੍ਰਸਾਰਣ ‘ਕੇ.ਸੀ.ਜੀ.ਸੀ.ਟੀ.ਵੀ’ ’ਤੇ ਕੀਤਾ ਜਾਂਦਾ ਹੈ।
ਸੋਸਾਇਟੀ ਦੇ ਪ੍ਰਧਾਨ, ਸ: ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਜੀ ਦੀ ਅਣਥੱਕ ਮਿਹਨਤ ਅਤੇ ਅਗਾਂਹਵਧੂ ਸੋਚ ਕਾਰਨ ਸੋਸਾਇਟੀ ਨੇ ਮਿਆਰੀ ਕਾਲਜ, ਸਕੂਲ ਖੋਲ੍ਹ ਕੇ ਇਤਿਹਾਸ ਸਿਰਜਿਆ ਹੈ।ਸੋਸਾਇਟੀ ਦੇ ਚਾਂਸਲਰ ਸ: ਰਾਜਮੋਹਿੰਦਰ ਸਿੰਘ ਮਜੀਠਾ, ਰੈਕਟਰ ਸ: ਲਖਬੀਰ ਸਿੰਘ ਲੋਧੀਨੰਗਲ, ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ, ਵਧੀਕ ਆਨਰੇਰੀ ਸਕੱਤਰ ਸ: ਜਤਿੰਦਰ ਸਿੰਘ ਬਰਾੜ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ, ਸ: ਰਾਜਬੀਰ ਸਿੰਘ, ਸ: ਗੁਰਪ੍ਰੀਤ ਸਿੰਘ ਗਿੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਸੰਤੋਖ ਸਿੰਘ ਸੇਠੀ, (ਡਾ.) ਕਰਤਾਰ ਸਿੰਘ ਗਿੱਲ ਸ਼ਾਮਲ ਹਨ, ਇਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ।
ਖ਼ਾਲਸਾ ਯੂਨੀਵਰਸਿਟੀ ਤੇ ਵਿੱਦਿਅਕ ਖੇਤਰ ’ਚ ਧਰੁਵ ਤਾਰੇ ਖ਼ੁਦ ਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਤੋਂ ਇਲਾਵਾ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੁਮੈਨ (ਖ਼ੁਦ ਮੁਖਤਿਆਰ ਸੰਸਥਾ), ਖਾਲਸਾ ਕਾਲਜ ਆਫ ਐਜ਼ੂਕੇਸ਼ਨ ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਨਰਸਿੰਗ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਫਾਰਮੇਸੀ, ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼, ਖਾਲਸਾ ਕਾਲਜ ਆਫ ਬਿਜ਼ਨਸ ਸਟੱਡੀਜ਼ ਐਂਡ ਟੈਕਨਾਲੋਜੀ ਮੋਹਾਲੀ, ਖ਼ਾਲਸਾ ਕਾਲਜ ਆਫ਼ ਲਾਅ, ਖਾਲਸਾ ਕਾਲਜ ਚਵਿੰਡਾ ਦੇਵੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ, ਖਾਲਸਾ ਕਾਲਜ ਪਬਲਿਕ ਸਕੂਲ, ਹੇਰ, ਖਾਲਸਾ ਕਾਲਜ ਪਬਲਿਕ ਸਕੂਲ ਘੁੱਗ (ਜਲੰਧਰ) ਵਿੱਦਿਆ ਦੇ ਖੇਤਰ ’ਚ ਮੋਹਰੀ ਸੰਸਥਾਵਾਂ ਹਨ। ਲੇਖ 3010202401
ਧਰਮਿੰਦਰ ਸਿੰਘ ਰਟੌਲ
ਡਇਰੈਕਟਰ, ਲੋਕ ਸੰਪਰਕ ਵਿਭਾਗ,
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਅੰਮ੍ਰਿਤਸਰ।