ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਅੱਜ ਕੇਂਦਰੀ ਜੇਲ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਜੇਲ੍ਹ ਵਿੱਚ ਬੰਦ ਔਰਤਾਂ, ਹਵਾਲਾਤੀਆਂ ਦੇ ਨਾਲ ਨਿਵਾਸ ਕਰ ਰਹੇ ਬੱਚਿਆਂ ਨਾਲ ਦਿਵਾਲੀ ਮਨਾਈ।ਉਹਨਾਂ ਬੱਚਿਆਂ ਨੂੰ ਦਿਵਾਲੀ ਦੇ ਤੋਹਫੇ ਵਜੋਂ ਮਠਿਆਈਆਂ, ਜੂਸ, ਖਿਡਾਉਣੇ, ਟੌਫੀਆਂ ਆਦਿ ਵੀ ਵੰਡੇ।ਇਸ ਵੇਲੇ ਸ੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਿਸ ਸੁਪਰੀਤ ਕੌਰ, ਪ੍ਰਿੰਸੀਪਲ ਮੈਜਿਸਟ੍ਰੇਟ ਜੁਵੇਨਾਇਲ ਜਸਟਿਸ ਬੋਰਡ ਅੰਮ੍ਰਿਤਸਰ ਵੀ ਉਹਨਾਂ ਦੇ ਨਾਲ ਸਨ।
ਇਸ ਦੌਰਾਨ ਉਹਨਾਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ ਅਤੇ ਹਵਾਲਾਤੀਆਂ ਨੂੰ ਕਾਨੂੰਨੀ ਸੇਵਾਵਾਂ ਦਾ ਲਾਭ ਲੈਣ ਪ੍ਰਤੀ ਜਾਗਰੂਕ ਕੀਤਾ।ਜੇਲ੍ਹ ਸੁਪਰਡੈਂਟ ਹੇਮੰਤ ਕੁਮਾਰ ਸ਼ਰਮਾ ਵੀ ਇਸ ਸਮੇਂ ਮੌਜ਼ੂਦ ਸਨ।ਉਨ੍ਹਾਂ ਕੇਂਦਰੀ ਜੇਲ ਦੀਆਂ ਵੱਖ-ਵੱਖ ਬੈਰਕਾਂ, ਲੰਗਰ ਆਦਿ ਦਾ ਨਿਰੀਖਣ ਕੀਤਾ ਅਤੇ ਲੰਗਰ ਘਰ ਵਿੱਚ ਹਵਾਲਾਤੀਆਂ ਵਾਸਤੇ ਬਣ ਰਹੇ ਖਾਣੇ ਦੀ ਗੁਣਵੱਤਾ ਅਤੇ ਬਿਮਾਰ ਕੈਦੀਆਂ ਦੇ ਚੱਲ ਰਹੇ ਇਲਾਜ਼ ਦਾ ਨਿਰੀਖਣ ਵੀ ਕੀਤਾ।
ਇਸ ਦੌਰਾਨ ਜੱਜ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਔਰਤਾਂ, ਬੱਚਿਆਂ, ਹਵਾਲਾਤੀਆਂ, ਕੈਦੀਆਂ ਅੇਤ ਹਰੇਕ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਵਿੱਚ ਅਦਾਲਤਾਂ ‘ਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੂੰਨੀ ਸਲਾਹ ਮਸ਼ਵਰਾ ਤੇ ਅਦਾਲਤੀ ਖਰਚੇ ਦੀ ਅਦਾਇਗੀ ਆਦਿ ਸ਼ਾਮਲ ਹੈ।
Check Also
ਵਿਧਾਇਕਾ ਜੀਵਨਜੋਤ ਕੌਰ ਤੇ ਡਿਪਟੀ ਕਮਿਸ਼ਨਰ ਨੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ …