ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।ਸੰਗਤ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ 1984 ‘ਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸ਼ਹਾਦਤਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾਂ ਰਹੇਗਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …