Friday, December 13, 2024

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁੱਕਤ ਕੀਤਾ ਹੈ।ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ‘ਚ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਕਮੇਟੀ ਪ੍ਰਧਾਨ ਧਾਮੀ ਨੇ ਅੱਜ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁੱਦੇ ’ਤੇ ਕਾਰਜਸ਼ੀਲ ਕੀਤਾ।ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿੱਚ ਰਹਿ ਕੇ ਨਿਭਾਉਣ ਦੀ ਕੋਸ਼ਿਸ਼ ਕਰਨਗੇ।ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸੂਬਾ ਸਿੰਘ ਆਦਿ ਮੌਜ਼ੂਦ ਸਨ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …