ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਦਿਵਾਲੀ ਦਾ ਸ਼ੁੱਭ ਦਿਹਾੜਾ ਮਨਾਉਣ ਲਈ ਜਿਲ੍ਹਾ ਜੇਲ੍ਹ ਦੇ ਬੰਦੀਆਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ।ਜੇਲ੍ਹ ਦੇ ਸੁਪਰਡੈਂਟ ਨਵਿੰਦਰ ਸਿੰਘ ਨੇ ਦੱਸਿਆ ਕਿ ਮਹਿਲਾ ਬੰਦੀਆਂ ਵਲੋਂ ਹੁਨਰ ਵਿਕਾਸ ਯੋਜਨਾ ਤਹਿਤ ਮੋਮਬੱਤੀਆਂ ਬਣਾਉਣ, ਵੱਖ-ਵੱਖ ਰੰਗਾਂ ਵਿੱਚ ਦੀਵੇ ਤਿਆਰ ਕਰਨ ਦੀ ਸਿਖਲਾਈ ਪ੍ਰਾਪਤ ਕੀਤੀ ਗਈ।ਬੰਦੀਆਂ ਵਲੋਂ ਬਣਾਏ ਗਏ ਦੀਵਿਆਂ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਕਾਉੰਟਰ, ਜੇਲ੍ਹ ਦੇ ਪੈਟਰੋਲ ਪੰਪ ‘ਤੇ ਲਗਾਇਆ ਗਿਆ।ਇਨ੍ਹਾਂ ਦੀਵਿਆਂ ਅਤੇ ਰੰਗ ਬਿਰੰਗੀਆਂ ਮੋਮਬਤੀਆਂ ਨੂੰ ਆਮ ਲੋਕਾਂ ਨੇ ਉਤਸ਼ਾਹ ਨਾਲ ਖਰੀਦਿਆ।ਜਿਲ੍ਹਾ ਜੇਲ੍ਹ ਦੇ ਸੁਪਰਡੈਂਟ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਮਹਿਲਾ ਬੰਦੀਆਂ ਦੇ ਮੁੜ ਵਸੇਬੇ ਲਈ ਹੁਨਰ ਅਤੇ ਕਿੱਤਾ ਮੁਖੀ ਸਿਖਲਾਈ ਨੂੰ ਹੁੰਗਾਰਾ ਮਿਲਿਆ ਹੈ ਅਤੇ ਉਨ੍ਹਾਂ ਦਾ ਮਨੋਬਲ ਉਚਾ ਹੋਇਆ ਹੈ।
Check Also
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …