ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਦਿਵਾਲੀ ’ਤੇ ਪਿੰਗਲਵਾੜਾ ਦੇ ਮੰਦਬੁੱਧੀ, ਗੂੰਗੇ ਅਤੇ ਦਿਵਆਂਗ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਪਿੰਗਲਵਾੜਾ ਦੇ ਸਾਹਮਣੇ ਜੀ.ਟੀ ਰੋਡ ਸੰਗਮ ਸਿਨੇਮਾ ਦੇ ਪਿਛਲੇ ਗੇਟ ‘ਤੇ ਲਗਾਇਆ ਗਿਆ।ਇਸ ਪ੍ਰਦਰਸ਼ਨੀ ਵਿੱਚ ਪਿੰਗਲਵਾੜੇ ਵਿੱਚ ਬੱਚਿਆਂ ਵਾਸਤੇ ਚੱਲ ਰਹੇ ਮੁੜ ਵਸੇਬਾ ਸੈਂਟਰ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਗੂੰਗੇ-ਬੋਲੇ ਬੱਚਿਆਂ ਦੇ ਸਕੂਲ ਵਿੱਚ ਤਿਆਰ ਕੀਤੇ ਕੱਪੜੇ ਅਤੇ ਜੂਟ ਦੇ ਬੈਗ, ਸੋਫਟ ਖਿਡਾਉਣੇ, ਚਾਦਰਾਂ, ਬੈਡ ਕਵਰ, ਮੋਮਬੱਤੀਆਂ, ਦੀਵੇ ਅਤੇ ਬੱਚਿਆਂ ਵਲੋਂ ਬਣਾਈਆਂ ਗਈਆਂ ਬਹੁਤ ਵਧੀਆਂ ਹੱਥ ਕਿਰਤਾਂ ਦੇ ਨਮੂਨੇ ਪੇਸ਼ ਕੀਤੇ ਗਏ ।
ਇਸ ਦਾ ਉਦਘਾਟਨ ਸ਼੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ।ਲੋਕਾਂ ਨੇ ਪ੍ਰਦਰਸ਼ਿਤ ਕਿਰਤਾਂ ਨੂੰ ਬਹੁਤ ਹੀ ਪਸੰਦ ਕੀਤਾ ਗਿਆ।ਸ਼੍ਰੀਮਤੀ ਸਾਹਨੀ ਨੇ ਪਿੰਗਲਵਾੜੇ ਦੇ ਬੱਚਿਆਂ ਅਤੇ ਮਰੀਜ਼ਾਂ ਨੂੰ ਸਾਬਣ, ਟੁੱਥ-ਪੇਸਟ, ਸਾਬਣ ਅਤੇ ਕੱਪੜੇ ਆਦਿ ਵੰਡੇ ਅਤੇ ਅਜਾਇਬਘਰ ਦਾ ਦੌਰਾ ਵੀ ਕੀਤਾ।ਡਾ. ਇੰਦਰਜੀਤ ਕੌਰ ਵੱਲੋਂ ਇਹਨਾਂ ਨੂੰ ਭਗਤ ਜੀ ਦੀ ਫੋਟੋ, ਛੰਨੇ-ਗਲਾਸ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਪਿੰਗਲਵਾੜੇ ਦੇ ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਮੁਖਤਾਰ ਸਿੰਘ ਆਨਰੇਰੀ ਸਕੱਤਰ, ਵਿਧਾਇਕ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ, ਯੋਗੇਸ਼ ਸੂਰੀ ਸਹਿ ਪ੍ਰਸ਼ਾਸ਼ਕ, ਗੁਲਸ਼ਨ ਰੰਜ਼ਨ ਸ਼ੋਸਲ ਵਰਕਰ ਅਤੇ ਸਕੂਲ ਸਟਾਫ ਹਾਜ਼ਰ ਸੀ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …