Friday, December 13, 2024

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੇ ਹੋਰਨਾਂ ਦਾ ਸਨਮਾਨ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਬਾਬਾ ਬਲਬੀਰ ਸਿੰਘ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅਤੇ ਨਿਹੰਗ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਦੇ ਰਾਗੀ ਜਥੇ ਨੇ ਦਸਮ ਬਾਣੀ ਦਾ ਮਨੋਹਰ ਕੀਰਤਨ ਕੀਤਾ।ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਇਤਿਹਾਸਕ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਕਰਾਏ ਗਏ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਨੇ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਨਮਾਨਿਤ ਕੀਤਾ।ਇਸ ਉਪਰੰਤ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਬਾਬਾ ਹਰਨਾਮ ਸਿੰਘ ਦਮਦਮੀ ਟਕਸਾਲ, ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਸ਼ਮੇਸ਼ ਤਰਨਾਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੂੰ ਸਿਰਪਾਉ ਦੋਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ।
ਉਪਰੰਤ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਾਬਾ ਮਾਨ੍ਹਾ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲਾ (ਬਟਾਲਾ), ਬਾਬਾ ਤਰਲੋਕ ਸਿੰਘ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਛਿੰਦਾ ਸਿੰਘ ਤਰਨਾ ਦਲ ਭਿਖੀਵਿੰਡੀਏ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਬਾਬਾ ਦਰਸਨ ਸਿੰਘ ਤਰਨਾ ਦਲ ਗੁ: ਟਾਹਲਾ ਸਾਹਿਬ, ਬਾਬਾ ਬਲਦੇਵ ਸਿੰਘ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ (ਵੱਲਾ), ਬਾਬਾ ਪ੍ਰਗਟ ਸਿੰਘ ਪੰਥ ਅਕਾਲੀ ਤਰਨਾ ਦਲ, ਮਜੀਠਾ ਰੋਡ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਪ੍ਰਤਾਪ ਸਿੰਘ ਸ਼ਹੀਦ ਭਾਈ ਮਨੀ ਸਿੰਘ ਦਲ, ਬਾਬਾ ਤਰਸੇਮ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸਤਨਾਮ ਸਿੰਘ ਤਰਨਾ ਦਲ ਬਾਬਾ ਸ਼ਾਮ ਸਿੰਘ ਅਟਾਰੀ ਚੌਂਤਾ, ਬਾਬਾ ਚੜ੍ਹਤ ਸਿੰਘ ਤਰਨਾ ਦਲ ਮਾਲਵਾ ਖੇੜੀ, ਬਾਬਾ ਬਲਦੇਵ ਸਿੰਘ ਦਲ ਮਿਸਲ ਬਾਬਾ ਬਚਿੱਤਰ ਸਿੰਘ ਆਦਿ ਜਥੇਬੰਦੀਆਂ ਦੇ ਮੁਖੀਆਂ ਨੂੰ ਸਿਰਪਾਉ ਨਾਲ ਸਨਮਾਨਿਤ ਕੀਤਾ।
ਬਾਅਦ ਵਿਚ ਬੁੱਢਾ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸਾਂਝੇ ਤੌਰ `ਤੇ ਘਿਓ ਦੇ ਦੀਵੇ ਬਾਲੇ। ਇਸ ਸਮੇਂ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਬਘੇਲ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਗਿ. ਭਗਵਾਨ ਸਿੰਘ ਜੌਹਲ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਕਰਮ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਹਰਦੀਪ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …