Sunday, December 22, 2024

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁੱਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ।ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਕੁਲਵੰਤ ਸਿੰਘ ਮੰਨਣ ਅੰਤ੍ਰਿੰਗ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।ਉਨ੍ਹਾਂ ਵਲੋਂ ਅਹੁੱਦਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਿਥੇ ਸ. ਕੁਲਵੰਤ ਸਿੰਘ ਮੰਨਣ ਨੂੰ ਸ਼ੁਭ ਇਛਾਵਾਂ ਦਿੱਤੀਆਂ, ਉਥੇ ਹੀ ਪ੍ਰਬੰਧ ਨੂੰ ਕੁਸ਼ਲਤਾ ਨਾਲ ਚਲਾਉਣ ਦੀ ਆਸ ਵੀ ਪ੍ਰਗਟਾਈ।ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਅਹੁੱਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਰਣਜੀਤ ਸਿੰਘ ਕਾਹਲੋਂ, ਗੁਰਮੀਤ ਸਿੰਘ ਬੂਹ, ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਗੁਰਦਿਆਲ ਸਿੰਘ ਕਾਲੜਾ, ਬਾਬਾ ਸੁੱਖਾ ਸਿੰਘ ਸਰਹਾਲੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਹਰਭਜਨ ਸਿੰਘ ਵਕਤਾ, ਸਾਬਕਾ ਸਕੱਤਰ ਕੁਲਵੰਤ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਹਰਨੂਰ ਸਿੰਘ ਮੰਨਣ, ਜਗਦੀਪ ਸਿੰਘ ਖਹਿਰਾ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …