Sunday, December 22, 2024

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓ.ਐਸ.ਡੀ ਵਜੋਂ ਸੇਵਾਵਾਂ ਨਿਭਾਉਣਗੇ ਸਤਬੀਰ ਸਿੰਘ ਧਾਮੀ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨਾਲ ਵਜੋਂ ਸਤਬੀਰ ਸਿੰਘ ਧਾਮੀ ਓ.ਐਸ.ਡੀ ਸੇਵਾਵਾਂ ਨਿਭਾਉਣਗੇ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਏ ਸਤਬੀਰ ਸਿੰਘ ਧਾਮੀ ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਓ.ਐਸ.ਡੀ ਵਜੋਂ ਸੇਵਾ ਨਿਭਾਅ ਰਹੇ ਸਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਿਰੋਪਾਓ ਦੇ ਕੇ ਇਸ ਨਵੀਂ ਜ਼ਿੰਮੇਵਾਰੀ ’ਤੇ ਕਾਰਜਸ਼ੀਲ ਕੀਤਾ।ਸਤਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਹੋਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਰਣਜੀਤ ਸਿੰਘ ਕਾਹਲੋਂ, ਗੁਰਮੀਤ ਸਿੰਘ ਬੂਹ, ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਗੁਰਦਿਆਲ ਸਿੰਘ ਕਾਲੜਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …