ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ਼ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ।ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਗੁਰਮਤਿ ਆਸ਼ੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਚਲਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮ-ਕਾਜ਼ ਨੂੰ ਹੋਰ ਚੁਸਤ-ਦਰੁੱਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ।ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਯਕੀਨ ਦਿਵਾਇਆ ਕਿ ਉਹ ਹਰੇਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਮੌਜ਼ੂਦ ਸਨ।
Check Also
ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਵਲੋਂ ਪ੍ਰਬੰਧਕ ਕਮੇਟੀ …