ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਾਰੰਗਲ ਨੇ ਕੀਤਾ।ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।ਤੀਰਥਪਾਲ ਸਿੰਘ ਡਿਪਟੀ ਸੀ.ਈ.ਓ ਡੀ.ਬੀ.ਈ.ਈ ਅੰਮ੍ਰਿਤਸਰ ਨੇ ਦੱਸਿਆ ਕਿ 6 ਨਵੰਬਰ ਨੂੰ ਰੋਜ਼ਗਾਰ ਕੈਂਪ ਵਿੱਚ ਸਤਿਆ ਭਾਰਤੀ ਆਦਰਸ਼ ਸੀਨੀ. ਸੈਕੰ. ਸਕੂਲ ਅਤੇ ਇਨੋਵਸੋਰਸ ਸਰਵਿਸਜ਼ ਪ੍ਰਾ. ਲਿਮ. ਕੇਅਰ ਆਫ ਐਸ.ਬੀ.ਆਈ ਕਾਰਡਜ਼ ਵਰਗੀਆਂ ਨਾਮੀ ਕੰਪਨੀਆਂ ਭਾਗ ਲੈਣਗੀਆਂ।ਉਨ੍ਹਾਂ ਵਲੋਂ ਸੇਲਜ਼ ਐਗਜ਼ੀਕਿਊਟਿਵ, ਗਣਿਤ, ਸਾਇੰਸ, ਸਮਾਜਿਕ ਸਿਖਿਆ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ, ਜਿੰਨ੍ਹਾਂ ਦੀ ਤਨਖਾਹ 12 ਤੋਂ 24 ਹਜ਼ਾਰ ਰੁਪਏ ਹੋਵੇਗੀ।ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।ਬਾਇਓਡਾਟਾ ਲੈ ਕੇ ਸਵੇਰੇ 09.30 ਵਜੇ ਪਹੁੰਚ ਸਕਦੇ ਹਨ।ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਗਰੁੱਪ
<https://tinyurl.com/dbeeasr>
ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …