Saturday, September 12, 2026

ਨਸ਼ਾ ਛੱਡ ਚੁੱਕੇ ਨੋਜਵਾਨਾਂ ਲਈ ਟਰੇਨਿੰਗ ਤੇ ਬੈਂਕ ਕਰਜੇ ਦਾ ਪ੍ਰਬੰਧ ਕੀਤਾ ਜਾਵੇਗਾ – ਬਰਾੜ

PPN0901201509
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਸਿਹਤ ਸੁਸਾਇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿਚ ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ(ਜ), ਸ. ਜਤਿੰਦਰ ਪਾਲ ਸਿੰਘ ਬਰਾੜ ਡੀ.ਡੀ.ਪੀ.ਓ., ਡਾ. ਰਾਜੇਸ਼ ਸ਼ਰਮਾ ਸਹਾਇਕ ਸਿਵਲ ਸਰਜਨ, ਐੋਸ.ਐਮ.ਓ. ਡਾ. ਦਵਿੰਦਰ ਭੁੱਕਲ ਤੇ ਡਾ. ਐਸ.ਪੀ. ਗਰਗ ਤੋਂ ਇਲਾਵਾ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਭਾਗ ਲਿਆ ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਨਸ਼ਾ ਛਡਾਉ ਕੇਂਦਰਾ ਅਬੋਹਰ ਤੇ ਫਾਜਿਲਕਾ ਵਿਖੇ ਇਲਾਜ ਕਰਾ ਰਹੇ ਨਸ਼ਿਆਂ ਦਾ ਸ਼ਿਕਾਰ ਨੋਜਵਾਨਾਂ ਦੇ ਪੁਨਰਵਾਸ ਲਈ ਉਨ੍ਹਾਂ ਨੂੰ ਆਈ.ਟੀ.ਆਈ. ਤੋਂ ਵੈਲਡਰ, ਪਲੰਬਰ, ਇਲੈਕਟ੍ਰੀਸ਼ਨ, ਕਾਰਪੇਂਟਰ ਆਦਿ ਕੋਰਸਾਂ ਦੀ ਸਿਖਲਾਈ ਕਰਵਾ ਕੇ ਉਨ੍ਹਾਂ ਨੂੰ ਬੈਂਕਾ ਤੋਂ ਕਰਜੇ ਦਵਾਏ ਜਾਣ ਤਾਂ ਜੋ ਉਹ ਨਸ਼ਿਆਂ ਦਾ ਸਾਥ ਛੱਡ ਕੇ ਆਪਣਾ ਰੋਜਗਾਰ ਸ਼ੁਰੂ ਕਰ ਸਕਣ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਦੀ ਮੰਜੂਰੀ ਤੋਂ ਬਿਨਾਂ ਕੋਈ ਵੀ ਸੰਸਥਾ ਮੈਡੀਕਲ ਕੈਂਪ ਨਹੀ ਲਗਾ ਸਕੇਗੀ।ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਗਰਭਵਤੀ ਮਾਵਾਂ ਦੀ ਰਜਿਸ਼ਟਰੇਸ਼ਨ, ਸੁਰੱਖਿਅਤ ਜਣੇਪੇ, ਜੰਨਨੀ ਸੁਰੱਖਿਆ ਯੋਜਨਾ, ਟੀਕਾਕਰਨ, ਸਕੂਲ ਸਿਹਤ ਆਦਿ ਪ੍ਰੋਗਰਾਮਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਗਈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮਿੱਥੇ ਟੀਚੀਆਂ ਨੂੰ ਪ੍ਰਾਪਤ ਕਰਨ ਲਈ ਹੋਰ ਮਿਹਨਤ ਕੀਤੀ ਜਾਵੇ । ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਲੇਰੀਆ ਅਤੇ ਡੇਗੂੰ ਵਰਗੀਆਂ ਮੌਸਮੀ ਬੀਮਾਰੀਆਂ ਦੀ ਰੋਕਥਾਮ ਅਤੇ ਮਰੀਜ਼ਾਂ ਦੇ ਇਲਾਜ ਲਈ ਢੁਕਵੇਂ ਉਪਰਾਲੇ ਕੀਤੇ ਜਾਣ।ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮਲੇਰੀਆ ਅਤੇ ਹੋਰ ਮੌਸਮੀ ਬੀਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਅਤੇ ਮੱਛਰ ਦੇ ਖ਼ਾਤਮੇ ਲਈ ਫੋਗਿੰਗ/ਸਪਰੇਅ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਵਿਭਾਗ ਦੀਆਂ ਸਮਾਂ ਬੰਧ ਸੇਵਾਵਾਂ ਵਿੱਚ ਦੇਰੀ ਨਹੀ ਹੋਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਸ ਪੋਲਿਓ ਮੁਹਿੰਮ 18 ਤੋਂ 20 ਜਨਵਰੀ ਤੱਕ ਚੱਲੇਗੀ ਅਤੇ ਇਸ ਮੁਹਿੰਮ ਦੌਰਾਨ ਜਿਲ੍ਹੇ ਦੇ ਕਰੀਬ 2 ਲੱਖ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਇਆਂ ਜਾਣਗੀਆਂ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿਚ ਕੋਈ ਵੀ ਬੱਚਾ ਪੋਲਿਓ ਬੂੰਦਾਂ ਤੋਂ ਵਾਂਝਾ ਨਹੀ ਰਹਿਣਾ ਚਾਹੀਦਾ ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply